12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਖ਼ਿਲਾਫ਼ ਰੋਸ

ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ): ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਡਿਪੂ ਦੀ ਮਹੀਨੇਵਾਰ ਮੀਟਿੰਗ ਪੈਨਸ਼ਨ ਦਫ਼ਤਰ ਬਠਿੰਡਾ ਡਿਪੂ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਚੇਅਰਮੈਨ ਸੱਤਪਾਲ ਭਾਈ ਦੇਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਮੀਟਿੰਗ ਕਰਦੇ ਹੋਏ। ਤਸਵੀਰ : ਲਵਲੀ 12-08-2026
ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ): ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਡਿਪੂ ਦੀ ਮਹੀਨੇਵਾਰ ਮੀਟਿੰਗ ਪੈਨਸ਼ਨ ਦਫ਼ਤਰ ਬਠਿੰਡਾ ਡਿਪੂ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਚੇਅਰਮੈਨ ਸੱਤਪਾਲ ਭਾਈ ਦੇਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰਾਂ ਦਾ ਪੰਜ ਸਾਲ ਛੇ ਮਹੀਨਿਆਂ ਦਾ ਪੇ ਕਮਿਸ਼ਨ ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ ਅਤੇ ਪਿਛਲੇ ਇੱਕ ਸਾਲ ਤੋਂ ਮੈਡੀਕਲ ਬਿੱਲ ਵੀ ਨਹੀਂ ਪਾਏ ਜਾ ਰਹੇ। ਇਸ ਸੰਬੰਧੀ ਪੀਆਰਟੀਸੀ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੇ ਰਹਿੰਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਮੈਡੀਕਲ ਬਿੱਲ ਪਾਏ ਜਾਣ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਪੈਨਸ਼ਨਰਾਂ ਨੂੰ 18 ਫ਼ੀਸਦੀ ਡੀ.ਏ. ਦਿੱਤਾ ਜਾਵੇ। ਇਸ ਦੇ ਨਾਲ ਹੀ ਪੀਆਰਟੀਸੀ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਪੀਆਰਟੀਸੀ ਦੇ ਬੇੜੇ ਵਿਚ ਘੱਟੋ-ਘੱਟ 1000 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਵਧੀਆਂ ਹੋਈਆਂ ਛੁੱਟੀਆਂ ਦਾ ਬਕਾਇਆ ਵੀ ਦਿੱਤਾ ਜਾਵੇ। ਇਸ ਮੌਕੇ ਗੁਰਕਰਨ ਸਿੰਘ, ਨਛੱਤਰ ਸਿੰਘ, ਗੁਰਬਚਨ ਸਿੰਘ ਜੱਸੀ, ਸੁਖਜੀਤ ਸਿੰਘ ਪ੍ਰਧਾਨ ਅਤੇ ਪ੍ਰੀਤਮ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਸੈਂਟਰ ਬਾਡੀ ਨੇ ਸੰਬੋਧਨ ਕੀਤਾ। ਆਏ ਹੋਏ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦਾ ਚੇਅਰਮੈਨ ਐਸ. ਸੱਤਪਾਲ ਭਾਈ ਦੇਸਾ ਵੱਲੋਂ ਧੰਨਵਾਦ ਕੀਤਾ ਗਿਆ। ਸਟੇਜ ਦੀ ਜ਼ਿੰਮੇਵਾਰੀ ਐਸ. ਗੋਪਾਲ ਕ੍ਰਿਸ਼ਨ ਮੌੜ, ਜਨਰਲ ਸਕੱਤਰ ਬਠਿੰਡਾ ਡਿਪੂ ਨੇ ਨਿਭਾਈ। ਮੀਟਿੰਗ ਨੂੰ ਕਾਮਯਾਬ ਕਰਨ ਲਈ ਸੁਖਮਿੰਦਰ ਸਿੰਘ ਗਾਟਵਾਲੀ, ਸੁਖਦੇਵ ਸਿੰਘ ਧੋਲਾ, ਸੱਤਪਾਲ ਮੌੜ, ਅਸ਼ੋਕ ਕੁਮਾਰ, ਹਰਪਾਲ ਸਿੰਘ, ਰਾਮ ਲਾਲ, ਲਾਲ ਚੰਦ, ਰੂੜ ਸਿੰਘ, ਤਿਰਲੋਚਨ ਸਿੰਘ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਤੋਂ ਪੀੜ੍ਤ ਅਣਪਛਾਤੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੰਗਤ ਤੋਂ ਗੁੜਥੜੀ ਸੜਕ ਦੀ ਦੋ ਸਾਲਾਂ ਤੋਂ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ, ਸਰਕਾਰ ਤੋਂ ਮੁਰੰਮਤ ਦੀ ਕੀਤੀ ਮੰਗ
Ad Position 24