12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟੀ.ਬੀ. ਤੋਂ ਪੀੜ੍ਤ ਅਣਪਛਾਤੇ ਨੌਜਵਾਨ ਦੀ ਮੌਤ

ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਾਜੀਰਤਨ ਰੋਡ ਦੇ ਇਕ ਬੇਹੋਸ਼ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਹਾਰਾ ਜਨ ਸੇਵਾ ਸੰਸਥਾ ਵਲੋਂ 31 ਜੁਲਾਈ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ। ਨੌਜਵਾਨ ਐਚ ਆਈ ਵੀ ਅਤੇ ਟੀਬੀ ਤੋਂ ਪੀੜ੍ਹਤ ਸੀ।

Ad Position 21
No active advertisement
ਅਜੀਤ ਡੈਸਕ 12-08-2026
ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਾਜੀਰਤਨ ਰੋਡ ਦੇ ਇਕ ਬੇਹੋਸ਼ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਹਾਰਾ ਜਨ ਸੇਵਾ ਸੰਸਥਾ ਵਲੋਂ 31 ਜੁਲਾਈ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ। ਨੌਜਵਾਨ ਐਚ ਆਈ ਵੀ ਅਤੇ ਟੀਬੀ ਤੋਂ ਪੀੜ੍ਹਤ ਸੀ। ਨੌਜਵਾਨ ਦਾ 11 ਦਿਨਾਂ ਤੱਕ ਇਲਾਜ ਕੀਤਾ ਗਿਆ ਪਰ ਉਸਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਨਾ ਹੀ ਉਹ ਬੋਲਣ ਦੀ ਸਥਿਤੀ ਵਿਚ ਸੀ। ਅੱਜ ਸਵੇਰੇ ਨੌਜਵਾਨ ਦੀ ਮੌਤ ਹੋ ਗਈ ਅਤੇ ਹਲੇ ਤੱਕ ਉਸ ਦੀ ਪਹਿਚਾਣ ਨਹੀਂ ਹੋ ਸਕੀ। ਸਹਾਰਾ ਟੀਮ ਨੇ ਹਸਪਤਾਲ ਚੌਕੀ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਲਿਜਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਦੀਆਂ ਸਕੀਮਾਂ ਦੇਣ ਵਿਚ ਆਪ ਸਰਕਾਰ ਦੇਸ਼ ਭਰ ਵਿਚੋਂ ਮੋਹਰੀ- ਕੋਟਫੱਤਾ ਅਗਲੀ ਖ਼ਬਰ ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਖ਼ਿਲਾਫ਼ ਰੋਸ
Ad Position 24