12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਾਬਾ ਬੂਟੇ ਕੇ ਪਰਿਵਾਰ ਨੂੰ ਸਦਮਾ, ਬਲਵੀਰ ਸਿੰਘ ਦਾ ਦਿਹਾਂਤ

ਮਹਿਰਾਜ 11 ਅਗਸਤ (ਸੁਖਪਾਲ ਮਹਿਰਾਜ)-ਖ਼ਾਨਦਾਨੀ ਪਰਿਵਾਰ ਬਾਬਾ ਬੂਟੇ ਕੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਪਰਿਵਾਰ ਦੇ 73 ਸਾਲਾ ਬਲਵੀਰ ਸਿੰਘ ਦਾ ਦਿਲ ਫੇਲ੍ਹ ਹੋਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 12-08-2026
ਮਹਿਰਾਜ 11 ਅਗਸਤ (ਸੁਖਪਾਲ ਮਹਿਰਾਜ)-ਖ਼ਾਨਦਾਨੀ ਪਰਿਵਾਰ ਬਾਬਾ ਬੂਟੇ ਕੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਪਰਿਵਾਰ ਦੇ 73 ਸਾਲਾ ਬਲਵੀਰ ਸਿੰਘ ਦਾ ਦਿਲ ਫੇਲ੍ਹ ਹੋਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਬਲਵੀਰ ਸਿੰਘ ਦੀ ਅੰਤਿਮ ਯਾਤਰਾ ਵਿਚ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ। ਮ੍ਰਿਤਕ ਬਲਵੀਰ ਸਿੰਘ ਦੀ ਚਿਖਾ ਨੂੰ ਉਨ੍ਹਾਂ ਦੇ ਪੁੱਤਰ ਸਤਨਾਮ ਸਿੰਘ ਨੇ ਅਗਨੀ ਭੇਟ ਕੀਤੀ। ਉਨ੍ਹਾਂ ਦਾ ਦੂਜਾ ਪੁੱਤਰ ਜਸਵਿੰਦਰ ਸਿੰਘ ਜੱਸੂ ਜਰਮਨ ਵਾਸੀ ਹੈ। ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਦੇ ਕਾਰਜਕਾਲ ’ਚ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਹੋ ਰਹੇ ਨੇ ਖੱਜਲ ਖੁਆਰ- ਰਵੀਪ੍ਰੀਤ ਸਿੱਧੂ ਅਗਲੀ ਖ਼ਬਰ ਕਾਲਜ ’ਚ ਬੂਟੇ ਲਗਾਉਣ ਸਮੇਂ ਵਿਦਿਆਰਥਣਾਂ ਤੇ ਕਾਲਜ ਪ੍ਰਬੰਧਕ। ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਏਕ ਪੇੜ ਮਾਂ ਕੇ ਨਾ...
Ad Position 24