11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਬਜ਼ੁਰਗ ਵਿਅਕਤੀ ਦੀ ਮੌਤ

ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਪੰਜ ਦੀਆਂ ਪੌੜੀਆਂ ਹੇਠਾਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੋਈ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਰਾਤ ਦੀ ਐਮਰਜੈਂਸੀ ਸੇਵਾ ਟੀਮ, ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਪੌੜੀਆਂ ਹੇਠਾਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਸੀ।

Ad Position 21
No active advertisement
ਅਜੀਤ ਡੈਸਕ 12-08-2026
ਬਠਿੰਡਾ, 11 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਪੰਜ ਦੀਆਂ ਪੌੜੀਆਂ ਹੇਠਾਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੋਈ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਰਾਤ ਦੀ ਐਮਰਜੈਂਸੀ ਸੇਵਾ ਟੀਮ, ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਪੌੜੀਆਂ ਹੇਠਾਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਸੀ। ਸਹਾਰਾ ਟੀਮ ਨੇ ਥਾਣਾ ਜੀ ਆਰ ਪੀ ਨੂੰ ਸੂਚਿਤ ਕੀਤਾ। ਜੀ ਆਰ ਪੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਸ਼ੁਰੂ ਕੀਤੀ ਮ੍ਰਿਤਕ ਬਜ਼ੁਰਗ ਵਿਅਕਤੀ ਤੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਛਾਣ ਵਿਚ ਮੱਦਦ ਕਰ ਸਕੇ। ਪੁਲਿਸ ਦੀ ਜਾਂਚ ਤੋਂ ਬਾਅਦ ਸਹਾਰਾ ਟੀਮ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ। ਸਹਾਰਾ ਦੇ ਬੁਲਾਰੇ ਸੰਦੀਪ ਗੋਇਲ ਨੇ ਕਿਹਾ ਕਿ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਮ੍ਰਿਤਕ ਬਜ਼ੁਰਗ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਬਾਂਡੀ ਵਿਖੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਸਿਖਲਾਈ ਕੈਂਪ ਅਗਲੀ ਖ਼ਬਰ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ’ਚ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ ਨੇ ਬੰਨ੍ਹਿਆ ਰੰਗ
Ad Position 24