13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁ: ਪੰਜੋਖਰਾ ਸਾਹਿਬ ਵਿਖੇ ਮਾਹੌਲ ਖ਼ਰਾਬ ਕਰ ਸ਼ਰਧਾਲੂਆਂ ਨੂੰ ਜ਼ਖਮੀ ਕਰਨ ਵਾਲੇ ਗੁਰਸਿਮਰਨ ਮੰਡ ‘ਤੇ ਹੋਵੇ ਪਰਚਾ- ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਗੁਰੂ ਸਾਹਿਬ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮਾਂ ਦੌਰਾਨ ਲੁਧਿਆਣਾ ਦੇ ਇੱਕ ਵਿਵਾਦਿਤ ਵਿਅਕਤੀ ਗੁਰਸਿਮਰਨ ਮੰਡ ਵਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜੋਖਰਾ ਸਾਹਿਬ ਪਹੁੰਚ ਕੇ ਬੰਦ ਕੀਤੇ ਰਸਤੇ ਵਾਲੇ ਪਾਸਿਉਂ ਸੇਵਾਦਾਰਾਂ ਤੋਂ ਜਬਰੀ ਆਪਣੀ ਗੱਡੀ ਦਾਖਲ ਕਰਕੇ ਗੁਰਪੁਰਬ ਸਮਾਗਮ ਨੂੰ ਖ਼ਰਾਬ ਕਰਨ ਅਤੇ ਲਾਪਰਵਾਹੀ ਨਾਲ ਕਈ ਸ਼ਰਧਾਲੂਆਂ ਉਪਰ ਕਾਰ ਚੜਾ ਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਮਾ ਮਲੇ ‘ਚ ਮੰਡ ’ਤੇ ਤੁਰੰਤ ਪਰਚਾ ਦਰਜ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਧਰਮ ਪ੍ਰਚਾਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਗੁਰੂ ਸਾਹਿਬ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮਾਂ ਦੌਰਾਨ ਲੁਧਿਆਣਾ ਦੇ ਇੱਕ ਵਿਵਾਦਿਤ ਵਿਅਕਤੀ ਗੁਰਸਿਮਰਨ ਮੰਡ ਵਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜੋਖਰਾ ਸਾਹਿਬ ਪਹੁੰਚ ਕੇ ਬੰਦ ਕੀਤੇ ਰਸਤੇ ਵਾਲੇ ਪਾਸਿਉਂ ਸੇਵਾਦਾਰਾਂ ਤੋਂ ਜਬਰੀ ਆਪਣੀ ਗੱਡੀ ਦਾਖਲ ਕਰਕੇ ਗੁਰਪੁਰਬ ਸਮਾਗਮ ਨੂੰ ਖ਼ਰਾਬ ਕਰਨ ਅਤੇ ਲਾਪਰਵਾਹੀ ਨਾਲ ਕਈ ਸ਼ਰਧਾਲੂਆਂ ਉਪਰ ਕਾਰ ਚੜਾ ਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਮਾ ਮਲੇ ‘ਚ ਮੰਡ ’ਤੇ ਤੁਰੰਤ ਪਰਚਾ ਦਰਜ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਧਰਮ ਪ੍ਰਚਾਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਗੁਰਸਿਮਰਨ ਮੰਡ ਇਕ ਵਿਵਾਦਿਤ ਵਿਅਕਤੀ ਹੈ ਤੇ ਹਮੇਸ਼ਾ ਹੀ ਸੋਸ਼ਲ ਮੀਡੀਆ ਉੱਤੇ ਹਿੰਦੂ ਸਿੱਖ ਭਾਈਚਾਰੇ ‘ਚ ਤਰੇੜਾਂ ਪਾਉਣ ਅਤੇ ਲੜਾਉਣ ਵਾਲੀ ਬਿਆਨਬਾਜ਼ੀ ਕਰਦਾ ਰਹਿੰਦੈ ਜਿਸ ਕਰਕੇ ਸਿੱਖ ਸੰਗਤਾਂ ਦੇ ਮਨਾਂ ਵਿਚ ਉਸ ਪ੍ਰਤੀ ਭਾਰੀ ਰੋਸ ਹੈ। ਗੁਰਮਰਿਆਦਾ ਦੇ ਉਲਟ ਉਹ ਦਸਮੇਸ਼ ਪਿਤਾ ਦੇ ਬਖ਼ਸ਼ੇ ਕਕਾਰਾਂ ਦੀ ਵੀ ਬੇਅਦਬੀ ਕਰਦਾ ਹੈ ਤੇ 7 ਅਗਸਤ ਨੂੰ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਪੁੱਜ ਕੇ ਮੰਡ ਵਲੋਂ ਭੜਕਾਊ ਕਾਰਵਾਈ ਨੂੰ ਅੰਜਾਮ ਦੇਣਾ ਇਕ ਸਾਜ਼ਿਸ਼ ਲੱਗਦੀ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕੇ ਮੰਡ ‘ਤੇ ਪਰਚਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੁੱਛ ਪੜਤਾਲ ਕਰਨੀ ਚਾਹੀਦੀ ਹੈ ਕੇ ਉਸ ਨੇ ਅਜਿਹਾ ਕਿਉਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਮਿਊਨਾਈਜ਼ੇਸ਼ਨ ਤੇ ਏ.ਐਨ.ਸੀ. ਸੇਵਾਵਾਂ ਨਿਰਵਿਘਨ ਜਾਰੀ, ਆਨਲਾਈਨ ਕੰਮ ਦਾ ਬਾਈਕਾਟ ਅਗਲੀ ਖ਼ਬਰ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24