12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਚੇਅਰਮੈਨ ਨਵਦੀਪ ਜੀਦਾ ਦੇ ਘਰ ਪਹੁੰਚੇ ਮਨੀਸ਼ ਸਿਸੋਦੀਆ, ਆਗਾਮੀ ਚੋਣਾਂ ਸੰਬੰਧੀ ਹੋਈ ਵਿਚਾਰ ਚਰਚਾ

ਬਠਿੰਡਾ, 12 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਹਿ-ਇੰਚਾਰਜ ਆਦਿਲ ਅਹਿਮਦ ਖ਼ਾਨ ਨੇ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਅਤੇ ਸੁਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਮਨੀਸ਼ ਸਿਸੋਦੀਆ ਦਾ ਆਪਣੇ ਘਰ ਪੁੱਜਣ ’ਤੇ ਸਵਾਗਤ ਕਰਦੇ ਹੋਏ ਚੇਅਰਮੈਨ ਨਵਦੀਪ ਸਿੰਘ ਜੀਦਾ। ਅਜੀਤ ਤਸਵੀਰ 13-08-2026
ਬਠਿੰਡਾ, 12 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਹਿ-ਇੰਚਾਰਜ ਆਦਿਲ ਅਹਿਮਦ ਖ਼ਾਨ ਨੇ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਅਤੇ ਸੁਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਮਨੀਸ਼ ਸਿਸੋਦੀਆ ਦਾ ਆਪਣੇ ਘਰ ਪਹੁੰਚਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸਿਸੋਦੀਆ ਵਲੋਂ ਦਿੱਤਾ ਸਨੇਹ, ਮਾਰਗਦਰਸ਼ਨ ਅਤੇ ਹੌਸਲਾ ਉਨ੍ਹਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਲੋਕ ਸੇਵਾ ਅਤੇ ਇਮਾਨਦਾਰ ਰਾਜਨੀਤੀ ਪ੍ਰਤੀ ਸਿਸੋਦੀਆ ਦੀ ਵਚਨਬੱਧਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਨਿਰੰਤਰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਮੁੱਦਿਆਂ ਸਮੇਤ ਵੱਖ-ਵੱਖ ਅਹਿਮ ਰਾਜਨੀਤਕ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਜੀਦਾ ਨੇ ਦੱਸਿਆ ਕਿ ਇਸ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਚਰਚਾ ਕੀਤੀ ਗਈ ਤੇ ਉਨ੍ਹਾਂ ਸਿਸੋਦੀਆ ਨੂੰ ਦੱਸਿਆ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਤੇ ਦੂਸਰੀ ਵਾਰ ਮੌਕਾ ਦੇਣ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਰੁੱਖ ਲਗਾਉਂਦੇ ਹੋਏ ਸਰਪੰਚ, ਪੰਚ ਅਤੇ ਹੋਰ ਆਗੂ। ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦਾ ਵਿਸ਼ੇਸ਼ ਮਹੱਤਵ ਹੈ- ਨਿਰਮਲ ਸਿੰਘ ਮੇ... ਅਗਲੀ ਖ਼ਬਰ ਡੀ.ਏ.ਵੀ ਕਾਲਜ ਬਠਿੰਡਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਹਵਨ ਯੱਗ
Ad Position 24