ਰੁੱਖ ਲਗਾਉਂਦੇ ਹੋਏ ਸਰਪੰਚ, ਪੰਚ ਅਤੇ ਹੋਰ ਆਗੂ।
ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦਾ ਵਿਸ਼ੇਸ਼ ਮਹੱਤਵ ਹੈ- ਨਿਰਮਲ ਸਿੰਘ ਮੇਘਵਾਲ
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਗਰਾਮ ਪੰਚਾਇਤ ਪਿੰਡ ਸੇਖੂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ‘ਤੇ ਵੱਡੀ ਗਿਣਤੀ ਵਿਚ ਰੁੱਖ ਲਗਾਏ ਗਏ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਕਿਹਾ ਕਿ ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦੀ ਵਿਸ਼ੇਸ਼ ਮਹੱਤਤਾ ਹੈ, ਕਿਉਂਕਿ ਇਸ ਸਮੇਂ ਮੌਸਮ ਰੁੱਖਾਂ ਦੇ ਵਿਕਾਸ ਲਈ ਅਨੁਕੂਲ ਰਹਿੰਦਾ ਹੈ।
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਗਰਾਮ ਪੰਚਾਇਤ ਪਿੰਡ ਸੇਖੂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ‘ਤੇ ਵੱਡੀ ਗਿਣਤੀ ਵਿਚ ਰੁੱਖ ਲਗਾਏ ਗਏ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਕਿਹਾ ਕਿ ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦੀ ਵਿਸ਼ੇਸ਼ ਮਹੱਤਤਾ ਹੈ, ਕਿਉਂਕਿ ਇਸ ਸਮੇਂ ਮੌਸਮ ਰੁੱਖਾਂ ਦੇ ਵਿਕਾਸ ਲਈ ਅਨੁਕੂਲ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤ ੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਆਕਸੀਜਨ ਦੇਣ ਦੇ ਨਾਲ-ਨਾਲ ਵਾਤਾਵਰਨ ਨੂੰ ਸੰਤੁਲਿਤ ਰੱਖਣ, ਗਰਮੀ ਘਟਾਉਣ ਅਤੇ ਧਰਤੀ ਦੀ ਸੁੰਦਰਤਾ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਅਤੇ ਸਮਾਜਿਕ ਮੌਕਿਆਂ ਨੂੰ ਬੂਟੇ ਲਗਾਉਣ ਨਾਲ ਜੋੜਨ ਅਤੇ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਕਰਨ। ਜੇਕਰ ਹਰ ਪਿੰਡ ਅਤੇ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ ਤਾਂ ਵਾਤਾਵਰਨ ਦੀ ਸੰਭਾਲ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਮੌਕੇ ਨਿਰਮਲ ਸਿੰਘ ਮੇਘਵਾਲ ਸਰਪੰਚ, ਪੰਚ ਭੋਲਾ ਸਿੰਘ, ਪੰਚ ਬਲਕਰਨ ਸਿੰਘ, ਪ੍ਰਧਾਨ ਮੇਜਰ ਸਿੰਘ, ਜਗਸੀਰ ਸਿੰਘ, ਰਾਜਿੰਦਰ ਸਿੰਘ, ਬਿੰਦਰ ਸਿੰਘ, ਲਖਵੀਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।