12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਗਰ ਕੌਂਸਲ ਰਾਮਾਂ ਮੰਡੀ ਦੇ ਨਵ-ਨਿਯੁਕਤ ਪ੍ਰਧਾਨ ਰੁਚਿਕਾ ਗੋਇਲ ਦੀ ਤਾਜਪੋਸ਼ੀ ਸ਼ਾਨਦਾਰ ਢੰਗ ਨਾਲ ਸੰਪੰਨ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਸਥਾਨਕ ਨਗਰ ਕੌਂਸਲ ਦੇ ਨਵਨਿਯੁਕਤ ਪ੍ਰਧਾਨ ਸ਼੍ਰੀਮਤੀ ਰੁਚਿਕਾ ਗੋਇਲ ਪਤਨੀ ਬੰਟੀ ਗਰਗ, ਸੀਨੀਅਰ ਮੀਤ ਪ੍ਰਧਾਨ ਵਿਜੇਪਾਲ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੰਬਰਦਾਰ ਦੀ ਤਾਜਪੋਸ਼ੀ ਦਾ ਸਮਾਗਮ ਨਗਰ ਕੌਂਸਲ ਦਫ਼ਤਰ ਰਾਮਾਂ ਵਿਖੇ ਅੱਜ ਬੜੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਵਿਚ ਹਲਕਾ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀਅਤ ਨਵਨਿਯੁਕਤ ਅਹੁੱਦੇਦਾਰਾਂ ਦਾ ਮੂੰਹ ਮਿੱਠਾ ਕਰਵਾਕੇ ਤਾਜਪੋਸ਼ੀ ਦੀ ਰਸਮ ਅਦਾ ਕੀਤੀ ਅਤੇ ਸਮੂਹ ਕੌਂਸਲਰਾਂ ਨੂੰ ਵੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 13-08-2026
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਸਥਾਨਕ ਨਗਰ ਕੌਂਸਲ ਦੇ ਨਵਨਿਯੁਕਤ ਪ੍ਰਧਾਨ ਸ਼੍ਰੀਮਤੀ ਰੁਚਿਕਾ ਗੋਇਲ ਪਤਨੀ ਬੰਟੀ ਗਰਗ, ਸੀਨੀਅਰ ਮੀਤ ਪ੍ਰਧਾਨ ਵਿਜੇਪਾਲ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੰਬਰਦਾਰ ਦੀ ਤਾਜਪੋਸ਼ੀ ਦਾ ਸਮਾਗਮ ਨਗਰ ਕੌਂਸਲ ਦਫ਼ਤਰ ਰਾਮਾਂ ਵਿਖੇ ਅੱਜ ਬੜੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਵਿਚ ਹਲਕਾ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀਅਤ ਨਵਨਿਯੁਕਤ ਅਹੁੱਦੇਦਾਰਾਂ ਦਾ ਮੂੰਹ ਮਿੱਠਾ ਕਰਵਾਕੇ ਤਾਜਪੋਸ਼ੀ ਦੀ ਰਸਮ ਅਦਾ ਕੀਤੀ ਅਤੇ ਸਮੂਹ ਕੌਂਸਲਰਾਂ ਨੂੰ ਵੀ ਵਧਾਈ ਦਿੱਤੀ। ਸੰਬੋਧਨ ਕਰਦਿਆਂ ਪ੍ਰੋਫੈਸਰ ਬਲਜਿੰਦਰ ਕੌਰ ਨੇ ਨਗਰ ਕੌਂਸਲ ਦੇ 15 ਵਾਰਡਾਂ ਵਿਚੋਂ 13 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੁਧਾਰਾਂ ਦੇ ਆਧਾਰ ’ਤੇ 2027 ਵਿਚ ਵੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਨਵਨਿਯੁਕਤ ਪ੍ਰਧਾਨ ਰੁਚਿਕਾ ਗੋਇਲ ਨੇ ਸਮੂਹ ਕੌਂਸਲਰਾਂ ਦੀ ਤਰਫੋਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਨਿਭਾਉਣਗੇ। ਸਮਾਗਮ ਵਿਚ ਬੰਟੀ ਗਰਗ ਸ਼ਹਿਰੀ ਪ੍ਰਧਾਨ ਆਪ, ਸਮੂਹ ਨਗਰ ਕੌਂਸਲ ਸਟਾਫ਼, ਸਮੂਹ ਕੌਂਸਲਰ ਰਾਜੂ, ਵੀਨਾ ਰਾਣੀ, ਪਰਮਪ੍ਰੀਤ ਕੌਰ ਸਿੱਧੂ, ਪੂਜਾ ਰਾਣੀ, ਰਮੇਸ਼ ਕੰਬੋਜ਼, ਨੀਰੂ ਬਾਂਸਲ, ਅਸ਼ੋਕ ਕੁਮਾਰ ਗੋਇਲ, ਸ਼ਿਵਾਨੀ ਗੋਇਲ, ਸੁਖਵੰਤ ਸਿੰਘ ਕਾਲਾ, ਮਾਤਾ ਕਰਮਜੀਤ ਕੌਰ ਸਿੱਧੂ ਤੋਂ ਇਲਾਵਾ ਸ਼ਹਿਰ ਦੇ ਵਪਾਰੀ ਤਰਸੇਮ ਸਿੰਗਲਾ, ਨਰਿੰਦਰ ਗੋਇਲ, ਨਰੇਸ਼ ਕੁਮਾਰ ਠੂਨੀਆ, ਕੌਰ ਸਿੰਘ ਸਿੱਧੂ ਸਾਬਕਾ ਪ੍ਰਧਾਨ, ਐਡਵੋਕੇਟ ਵਿਕਰਾਂਤ ਗੋਇਲ, ਗੋਲਡੀ ਮਹੇਸ਼ਵਰੀ, ਵਿੱਕੀ ਮਹੇਸ਼ਵਰੀ, ਕਪਿਲ ਚਲਾਣਾ, ਬਾਬੂ ਸੋਨੀ, ਜੈਪਾਲ ਬਖਤੂ, ਪ੍ਰਵੀਨ ਕੁਮਾਰ ਪੱਕਾ, ਬਾਬਾ ਅਸਰੈਲ ਖ਼ਾਨ, ਸੰਜੀਵ ਪੱਪੂ, ਸੌਰਵ, ਭਰਪੂਰ ਸਿੰਘ ਖਾਲਸਾ, ਅਮਰਜੀਤ ਗਿਰੀ, ਰਾਹੁਲ ਭੰਡਾਰੀ, ਦੇਸ ਰਾਜ ਚਲਾਣਾ, ਉਦੇ ਕੁਮਾਰ ਬੰਗੀ, ਅਜੀਤ ਗੁਪਤਾ, ਡਾ. ਸੋਹਨ ਲਾਲ ਕਲਿਆਣੀ, ਰਾਮਪਾਲ ਬਹਿਣੀਵਾਲ, ਜੀਤ ਜੈਨ ਅਤੇ ਇੰਦਰਜੀਤ ਭੋਲਾ ਮਾਨਸਾ ਸਮੇਤ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਦੋ ਲੱਖ ਵੀਹ ਹਜ਼ਾਰ ਰੁਪਏ ਦਾ ਚੈੱ... ਅਗਲੀ ਖ਼ਬਰ ਰੁੱਖ ਲਗਾਉਂਦੇ ਹੋਏ ਸਰਪੰਚ, ਪੰਚ ਅਤੇ ਹੋਰ ਆਗੂ। ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦਾ ਵਿਸ਼ੇਸ਼ ਮਹੱਤਵ ਹੈ- ਨਿਰਮਲ ਸਿੰਘ ਮੇ...
Ad Position 24