14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਤਿਰੰਗਾ

ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਵਿਚ 15 ਅਗਸਤ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ ਹੈ।

Ad Position 21
No active advertisement
ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ। ਤਸਵੀਰ : ਲਵਲੀ 14-08-2026
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਵਿਚ 15 ਅਗਸਤ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਪਰੇਡ ਦਾ ਵੀ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐੱਸ.ਐੱਸ.ਪੀ. ਡਾ. ਜਯੋਤੀ ਯਾਦਵ ਬੈਂਸ ਵੀ ਮੌਜੂਦ ਰਹੇ। ਰਿਹਰਸਲ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ ਵਿੰਗ, ਪੰਜਾਬ ਹੋਮ ਗਾਰਡਜ਼, ਸਿਵਲ ਡਿਫੈਂਸ, ਐੱਨ.ਸੀ.ਸੀ., ਸਕਾਊਟ-ਗਾਈਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁਕੜੀਆਂ ਨੇ ਪਰੇਡ ਵਿਚ ਹਿੱਸਾ ਲਿਆ। ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰਿਹਰਸਲ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆ ਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ, ਐੱਸ.ਡੀ.ਐੱਮ. ਬਠਿੰਡਾ ਅਮਨਦੀਪ ਸਿੰਘ ਮਾਵੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। (ਸੰਬੰਧਿਤ ਖਬਰ ਨਾਲ ਤਸਵੀਰਾਂ ਸਫਾ ਨੰ. 7 ’ਤੇ)
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਬੇਰੁਖ਼ੀ ਵਿਰੁੱਧ 16 ਅਗਸਤ ਨੂੰ ਸੰਗਰੂਰ ’ਚ ਗੂੰਜੇਗੀ ਹੈਲਥ ਵਰਕਰਾਂ ਦੀ ਆਵਾਜ਼ ਅਗਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਨਾਲ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਮੁਲਾਕਾਤ
Ad Position 24