ਸਰਕਾਰ ਦੀ ਬੇਰੁਖ਼ੀ ਵਿਰੁੱਧ 16 ਅਗਸਤ ਨੂੰ ਸੰਗਰੂਰ ’ਚ ਗੂੰਜੇਗੀ ਹੈਲਥ ਵਰਕਰਾਂ ਦੀ ਆਵਾਜ਼
ਬਠਿੰਡਾ, 13 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ): ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ 16 ਅਗਸਤ ਨੂੰ ਸੰਗਰੂਰ ਵਿਖੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਬਠਿੰਡਾ, 13 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ): ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ 16 ਅਗਸਤ ਨੂੰ ਸੰਗਰੂਰ ਵਿਖੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ ਨੇ ਦੱਸਿਆ ਕਿ ਐਨ.ਆਰ.ਐਚ.ਐਮ. ਤਹਿਤ ਕੰਟਰੈਕਟ ਅਧਾਰ ’ਤੇ ਸੇਵਾਵਾਂ ਨਿਭਾਅ ਰਹੀਆਂ ਹੈਲਥ ਵਰਕਰਾਂ ਪਿਛਲੇ ਲੰਬੇ ਸਮੇਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀਆਂ ਹਨ। ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਕੰਮ ਕਰ ਰਹੀਆਂ ਕੰਟਰੈਕਟ ਹੈਲਥ ਵਰਕਰਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਲਈ ਸਰਕਾਰ ਨੂੰ ਤੁਰੰਤ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਭਰੋਸਿਆਂ ਨਾਲ ਕੰਮ ਨਹੀਂ ਚੱਲੇਗਾ ਅਤੇ ਯੂਨੀਅਨ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਮੰਗ ਕੀਤੀ ਕਿ ਐਨ.ਆਰ.ਐਚ.ਐਮ. ਵਿਚ ਕੰਮ ਕਰਦੀਆਂ ਕੰਟਰੈਕਟ ਹੈਲਥ ਵਰਕਰਾਂ ਨੂੰ ਰੈਗੂਲਰ ਕਰਨ, ਸੇਵਾ ਮੁਕਤੀ ਦੀ ਉਮਰ ਵਧਾ ਕੇ 62 ਸਾਲ ਕਰਨ, ਆਨਲਾਈਨ ਕੰਮਾਂ ਲਈ 5,000 ਰੁਪਏ ਇੰਨਸੈਂਟਿਵ ਦੇਣ, ਸੇਵਾ ਮੁਕਤੀ ਸਮੇਂ 20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਅਤੇ ਵਾਧੂ ਸੈਂਟਰਾਂ ਦਾ ਕੰਮ ਕਰਨ ਬਦਲੇ 3,000 ਰੁਪਏ ਇੰਨਸੈਂਟਿਵ ਦੇਣ ਦਿੱਤਾ ਜਾਵੇ। ਸੂਬਾ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਅੰਦੋਲਨ ਉਲੀਕਿਆ ਜਾਵੇਗਾ।