ਨਥਾਣਾ ਦੇ ਜੰਮਪਲ ਖੇਤੀ ਵਿਗਿਆਨੀ ਨੂੰ ਕੌਮਾਂਤਰੀ ਸੰਸਥਾ ਲਈ ਚੁਣਿਆ
ਨਥਾਣਾ, 13 ਅਗਸਤ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਜੰਮਪਲ ਖੇਤੀ ਅਤੇ ਫੂਡ ਟੈਕਨਾਲੋਜੀ ਵਿਗਿਆਨੀ ਡਾ: ਜੀਵਨ ਸਿੰਘ ਸਿੱਧੂ ਨੂੰ ਇੰਟਰਨੈਸ਼ਨਲ ਯੂਨੀਅਨ ਫੂਡ ਸਾਇੰਸ ਐਂਡ ਟੈਕਨਾਲੋਜੀ ਵਲੋਂ ਇੰਟਰਨੈਸ਼ਨਲ ਅਕੈਡਮੀ ਆਫ ਫੂਡ ਸਾਇੰਸ ਅਤੇ ਟੈਕਨਾਲੋਜੀ ਲਈ ਫੈਲੋ ਦੇ ਤੌਰ ’ਤੇ ਚੁਣਿਆ ਗਿਆ ਹੈ। ਦੇਸ਼ ਚੀਨ ਦੇ ਵਿਸ਼ੇਸ਼ ਪ੍ਰਸ਼ਾਸਕੀ ਖੇਤਰ ਹਾਂਗਕਾਂਗ ਵਿਚ ਅਕਤੂਬਰ ਮਹੀਨੇ ਦੇ ਅਖ਼ੀਰਲੇ ਹਫ਼ਤੇ ਹੋਣ ਵਾਲੀ 14 ਦੇਸ਼ਾਂ ਦੀ 23ਵੀਂ ਵਰਲਡ ਕਾਂਗਰਸ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ ਦੌਰਾਨ ਡਾਕਟਰ ਸਿੱਧੂ ਨੂੰ ਰੂਬਰੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਨਥਾਣਾ, 13 ਅਗਸਤ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਜੰਮਪਲ ਖੇਤੀ ਅਤੇ ਫੂਡ ਟੈਕਨਾਲੋਜੀ ਵਿਗਿਆਨੀ ਡਾ: ਜੀਵਨ ਸਿੰਘ ਸਿੱਧੂ ਨੂੰ ਇੰਟਰਨੈਸ਼ਨਲ ਯੂਨੀਅਨ ਫੂਡ ਸਾਇੰਸ ਐਂਡ ਟੈਕਨਾਲੋਜੀ ਵਲੋਂ ਇੰਟਰਨੈਸ਼ਨਲ ਅਕੈਡਮੀ ਆਫ ਫੂਡ ਸਾਇੰਸ ਅਤੇ ਟੈਕਨਾਲੋਜੀ ਲਈ ਫੈਲੋ ਦੇ ਤੌਰ ’ਤੇ ਚੁਣਿਆ ਗਿਆ ਹੈ। ਦੇਸ਼ ਚੀਨ ਦੇ ਵਿਸ਼ੇਸ਼ ਪ੍ਰਸ਼ਾਸਕੀ ਖੇਤਰ ਹਾਂਗਕਾਂਗ ਵਿਚ ਅਕਤੂਬਰ ਮਹੀਨੇ ਦੇ ਅਖ਼ੀਰਲੇ ਹਫ਼ਤੇ ਹੋਣ ਵਾਲੀ 14 ਦੇਸ਼ਾਂ ਦੀ 23ਵੀਂ ਵਰਲਡ ਕਾਂਗਰਸ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ ਦੌਰਾਨ ਡਾਕਟਰ ਸਿੱਧੂ ਨੂੰ ਰੂਬਰੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇੰਟਰਨੈਸ਼ਨਲ ਅਕੈਡਮੀ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ ਦੇ ਪ੍ਰਧਾਨ ਡਾ: ਫਰੀਦ ਸ਼ਾਹਿਦੀ ਵਲੋਂ ਡਾ: ਜੀਵਨ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਹੈ ਕਿ ਕੌਮਾਂਤਰੀ ਸੰਸਥਾ ਆਈ. ਏ. ਐਫ. ਐਸ. ਟੀ. ਲਈ ਡਾ: ਸਿੱਧੂ ਦੀ ਅਗਵਾਈ ਅਤੇ ਯੋਗਦਾਨ ਬਾਬਤ ਉਤਸੁਕਤਾ ਨਾਲ ਉਡੀਕ ਕੀਤੀ ਜਾ ਰਹੀ ਹੈ। ਨਗਰ ਨਥਾਣਾ ਵਾਸੀਆਂ ਨੇ ਡਾ: ਸਿੱਧੂ ਵਲੋਂ ਕੌਮਾਂਤਰੀ ਸੰਸਥਾ ਵਿਚ ਵਿਸ਼ੇਸ਼ ਮੁਕਾਮ ਹਾਸਿਲ ਕੀਤੇ ਜਾਣ ’ਤੇ ਮਾਣ ਮਹਿਸੂਸ ਕੀਤਾ ਹੈ। ਨਗਰ ਦੇ ਨੰਬਰਦਾਰ ਦਰਸ਼ਨ ਸਿੰਘ ਮਾਲਵਾ ਨੇ ਕਿਹਾ ਕਿ ਡਾ: ਜੀਵਨ ਸਿੰਘ ਉਹ ਸ਼ਖਸ ਹਨ, ਜਿਨ੍ਹਾਂ ਨੇ ਆਪਣੇ ਖੇਤ ਵਿਚ ਪਸ਼ੂਆਂ ਦੇ ਹਲ ਵਾਹੁਣ ਤੋਂ ਲੈ ਕੇ ਦੇਸ਼ ਅਤੇ ਵਿਦੇਸ਼ ਦੀਆਂ ਅਕਾਦਮਿਕ ਸੰਸਥਾਵਾਂ ਵਿਚ ਖੋਜ ਕਾਰਜਾਂ ਦੀਆਂ ਜ਼ਮੀਨੀ ਹਕੀਕਤਾਂ ਨਾਲ ਜੁੜਨ ਉਪਰੰਤ ਕੌਮਾਂਤਰੀ ਪੱਧਰ ’ਤੇ ਇਹ ਮੰਜ਼ਿਲ ਹਾਸਲ ਕੀਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਸਮੂਹ ਸਟਾਫ਼ ਨੇ ਵੀ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸਕੂਲ ਦੇ ਇੰਚਾਰਜ ਪ੍ਰਿੰਸੀਪਲ ਲਖਵਿੰਦਰ ਕੌਰ ਅਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਡਾ: ਸਿੱਧੂ ਜਿੱਥੇ ਵਿਗਿਆਨਕ ਖੋਜਾਂ ਦੀਆਂ ਵੱਡੀਆਂ ਅਕਾਦਮਿਕ ਸੰਸਥਾਵਾਂ ਵਿਚ ਉੱਚੀ ਥਾਂ ਰੱਖਦੇ ਹਨ, ਉਥੇ ਉਹ ਆਪਣੇ ਪਿਤਰੀ ਵਿੱਦਿਅਕ ਅਦਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਵੀ ਕਦੇ ਨਹੀਂ ਭੁੱਲਦੇ।