19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਲੇਖਪ੍ਰੀਤ ਸਿੰਘ ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਦੀ ਸਿਆਸੀ ਗਲਿਆਰਿਆਂ ਵਿਚ ਹੋਣ ਲੱਗੀ ਚਰਚਾ

ਭੁੱਚੋ ਮੰਡੀ, 17 ਅਗਸਤ (ਬਿੱਕਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਸਿੱਧੂ ਵਲੋਂ ਆਜ਼ਾਦੀ ਦਿਹਾੜੇ ‘ਤੇ ਤਿਰੰਗਾ ਯਾਤਰਾ ਕੱਢ ਕੇ ਕੀਤਾ ਗਏ ਸ਼ਕਤੀ ਪ੍ਰਦਰਸ਼ਨ ਨੇ ਆਮ ਲੋਕਾਂ ਅਤੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਹਲਕਿਆਂ ਵਿਚ ਇਸ ਨੂੰ ਐਡਵੋਕੇਟ ਦਾ ਸ਼ਕਤੀ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-08-2026
ਭੁੱਚੋ ਮੰਡੀ, 17 ਅਗਸਤ (ਬਿੱਕਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਸਿੱਧੂ ਵਲੋਂ ਆਜ਼ਾਦੀ ਦਿਹਾੜੇ ‘ਤੇ ਤਿਰੰਗਾ ਯਾਤਰਾ ਕੱਢ ਕੇ ਕੀਤਾ ਗਏ ਸ਼ਕਤੀ ਪ੍ਰਦਰਸ਼ਨ ਨੇ ਆਮ ਲੋਕਾਂ ਅਤੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਹਲਕਿਆਂ ਵਿਚ ਇਸ ਨੂੰ ਐਡਵੋਕੇਟ ਦਾ ਸ਼ਕਤੀ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। ਐਡਵੋਕੇਟ ਵਲੋਂ ਭੁੱਚੋ ਮੰਡੀ ਤੋਂ ਇਲਾਵਾ ਦਰਜਨ ਦੇ ਕਰੀਬ ਪਿੰਡਾਂ ਵਿਚ ਇਹ ਯਾਤਰਾ ਕੱਢੀ ਗਈ ਸੀ, ਜਿਸ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ ਸੀ। ਇਸ ਯਾਤਰਾ ਦੀ ਸਭ ਤੋਂ ਅਹਿਮ ਸਿਆਸੀ ਚਰਚਾ ਪੁਰਾਣੇ ਅਤੇ ਨਵੇਂ ਵਰਕਰਾਂ ਦੀ ਏਕਤਾ ਨੂੰ ਲੈ ਕੇ ਰਹੀ। ਪਾਰਟੀ ਦੇ ਮੌਜੂਦਾ ਅਹੁਦੇਦਾਰਾਂ ਦੇ ਨਾਲ-ਨਾਲ ਲੰਮੇ ਸਮੇਂ ਤੋਂ ਸਰਗਰਮ ਰਾਜਨੀਤੀ ਤੋਂ ਦੂਰੀ ਬਣਾਈ ਬੈਠੇ ਕਈ ਪੁਰਾਣੇ ਵਰਕਰ ਵੀ ਯਾਤਰਾ ਵਿਚ ਸ਼ਾਮਿਲ ਦਿਖਾਈ ਦਿੱਤੇ। ਜਿਸ ਕਰਕੇ ਸਿਆਸੀ ਹਲਕਿਆਂ ਵਿਚ ਇਸ ਨੂੰ ਭੁੱਚੋ ਮੰਡੀ ਹਲਕੇ ਤੌ ਦਾਅਵੇਦਾਰੀ ਦੇ ਤੌਰ ਤੇ ਵੇਖਿਆ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਪੁਰਾਣੇ ਵਰਕਰਾਂ ਦੀ ਮੌਜੂਦਗੀ ਨੂੰ ਲੇਖਪ੍ਰੀਤ ਸਿੱਧੂ ਦੇ ਪਾਰਟੀ ਵਿਚ ਵਧਦੇ ਸਿਆਸੀ ਪ੍ਰਭਾਵ ਅਤੇ ਸੰਗਠਨ ਵਿਚ ਆਪਣੀ ਪਕੜ ਮਜ਼ਬੂਤ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਯਾਤਰਾ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਵੀ ਜ਼ੋਰ ਫੜ ਰਹੀ ਹੈ ਕਿ ਐਡਵੋਕੇਟ ਲੇਖਪ੍ਰੀਤ ਆਮ ਆਦਮੀ ਪਾਰਟੀ ਵੱਲੋਂ ਭੁੱਚੋ ਮੰਡੀ ਵਿਧਾਨ ਸਭਾ ਹਲਕੇ ਤੋਂ ਆਗਾਮੀ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਵਿਚ ਜੁਟੇ ਹੋਏ ਹਨ। ਹਾਲਾਂਕਿ ਪਾਰਟੀ ਵਲੋਂ ਅਜੇ ਕਿਸੇ ਉਮੀਦਵਾਰ ਦੇ ਨਾਂ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ, ਪਰ ਇੰਨੀ ਵੱਡੀ ਗਿਣਤੀ ਵਿਚ ਵਰਕਰਾਂ ਨੂੰ ਇਕੱਠਾ ਕਰਕੇ ਕੱਢੀ ਗਈ ਯਾਤਰਾ ਨੂੰ ਉਨ੍ਹਾਂ ਦੀ ਸਿਆਸੀ ਸਰਗਰਮੀ ਅਤੇ ਸੰਭਾਵੀ ਦਾਅਵੇਦਾਰੀ ਦੇ ਲਿਹਾਜ਼ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰਕਫ਼ੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ‘ਵਰਕਰ ਮਿਲਣੀਆਂ’ ਮੁਹਿੰਮ ਤੇਜ਼ ਹਲਕਾ ਰਾਮਪੁਰਾ ਫੂਲ ਦੇ ਪਿੰਡ ਸੰਧੂ ਖੁ... ਅਗਲੀ ਖ਼ਬਰ ਸਮਰ ਹਿੱਲ ਪਬਲਿਕ ਸਕੂਲ ਭਾਈਰੂਪਾ ਵਿਖੇ ਤੀਆਂ ਦਾ ਤਿਉਹਾਰ ਸੰਬੰਧੀ ਮਹਿੰਦੀ ਤੇ ਰੰਗਾਰੰਗ ਸਮਾਗਮ
Ad Position 24