18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬਾਦਲ ’ਤੇ ਹਮਲੇ ਦੀ ਜਾਂਚ ਨੂੰ ਲੈ ਕੇ ਭਾਜਪਾ-ਅਕਾਲੀ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਉੱਠੇ ਸਵਾਲ

ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)- ਬਲਾਕ ਸੰਮਤੀ ਤਲਵੰਡੀ ਸਾਬੋ ਦੇ ਸਾਬਕਾ ਚੇਅਰਮੈਨ ਬੇਅੰਤ ਸਿੰਘ ਬੰਗੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਫੇਰੀ ਦੌਰਾਨ ਹੋਏ ਕਥਿਤ ਜਾਨਲੇਵਾ ਹਮਲੇ ਦੀ ਜਾਂਚ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਭੇਜਣ ਦਾ ਮਾਮਲਾ ਚਰਚਾ ਵਿਚ ਹੈ। ਉਨ੍ਹਾਂ ਕਿਹਾ ਕਿ ਸਿਆਸੀ ਹਲਕਿਆਂ ਵਿਚ ਸਵਾਲ ਉੱਠ ਰਹੇ ਹਨ ਕਿ ਜੇਕਰ ਇਹ ਘਟਨਾ ਇੰਨੀ ਗੰਭੀਰ ਸੀ ਤਾਂ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਪਹਿਲ ਦੇ ਆਧਾਰ ‘ਤੇ ਕਿਉਂ ਨਹੀਂ ਕਰਵਾਈ ਗਈ।

Ad Position 21
No active advertisement
ਬੇਅੰਤ ਸਿੰਘ ਬੰਗੀ 18-08-2026
ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)- ਬਲਾਕ ਸੰਮਤੀ ਤਲਵੰਡੀ ਸਾਬੋ ਦੇ ਸਾਬਕਾ ਚੇਅਰਮੈਨ ਬੇਅੰਤ ਸਿੰਘ ਬੰਗੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਫੇਰੀ ਦੌਰਾਨ ਹੋਏ ਕਥਿਤ ਜਾਨਲੇਵਾ ਹਮਲੇ ਦੀ ਜਾਂਚ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਭੇਜਣ ਦਾ ਮਾਮਲਾ ਚਰਚਾ ਵਿਚ ਹੈ। ਉਨ੍ਹਾਂ ਕਿਹਾ ਕਿ ਸਿਆਸੀ ਹਲਕਿਆਂ ਵਿਚ ਸਵਾਲ ਉੱਠ ਰਹੇ ਹਨ ਕਿ ਜੇਕਰ ਇਹ ਘਟਨਾ ਇੰਨੀ ਗੰਭੀਰ ਸੀ ਤਾਂ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਪਹਿਲ ਦੇ ਆਧਾਰ ‘ਤੇ ਕਿਉਂ ਨਹੀਂ ਕਰਵਾਈ ਗਈ। ਵੱਡੇ ਸਿਆਸੀ ਆਗੂਆਂ ਦੀ ਸੁਰੱਖਿਆ ਵਿਚ ਵੀ ਜੇਕਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਬੰਗੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਅਤੇ ਸਮੇਂ ਸਿਰ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ ਅਤੇ ਭਵਿੱਖ ਵਿਚ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਮਾਮਲੇ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ-ਅਕਾਲੀ ਸੰਭਾਵਿਤ ਸਿਆਸੀ ਸਮੀਕਰਨਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਹੋਵੇ- ਮਾਈਸਰਖਾਨਾ ਅਗਲੀ ਖ਼ਬਰ ਕੌਂਸਲਰ ਦੇ ਘਰ ਮੋਬਾਈਲ ਟਾਵਰ ਦਾ ਵਿਰੋਧ ਕਰ ਰਹੇ 15 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ
Ad Position 24