ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਹੋਵੇ- ਮਾਈਸਰਖਾਨਾ
ਮੌੜ ਮੰਡੀ, 17 ਅਗਸਤ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨੀਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪੂਰੇ ਪਰਿਵਾਰ ਨਾਲ ਦਰਸ਼ਨਾਂ ਲਈ ਗਏ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜੋ ਹਮਲਾ ਹੋਇਆ ਹੈ। ਉਸ ਨਾਲ ਇਹ ਸਾਬਤ ਹੋਇਆ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਦੇ ਪਿੱਛੇ ਵਿਰੋਧੀ ਤਾਕਤਾਂ ਹੱਥ ਧੋ ਕੇ ਪਈਆਂ ਹੋਈਆਂ ਹਨ।
ਮੌੜ ਮੰਡੀ, 17 ਅਗਸਤ (ਗੁਰਜੀਤ ਸਿੰਘ ਕਮਾਲੂ)- ਬੀਤੇ ਦਿਨੀਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪੂਰੇ ਪਰਿਵਾਰ ਨਾਲ ਦਰਸ਼ਨਾਂ ਲਈ ਗਏ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜੋ ਹਮਲਾ ਹੋਇਆ ਹੈ। ਉਸ ਨਾਲ ਇਹ ਸਾਬਤ ਹੋਇਆ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਦੇ ਪਿੱਛੇ ਵਿਰੋਧੀ ਤਾਕਤਾਂ ਹੱਥ ਧੋ ਕੇ ਪਈਆਂ ਹੋਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮਾਈਸਰਖਾਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੁਣ ਨੰਦੇੜ ਸਾਹਿਬ ਵਿਖੇ ਜੋ ਹਮਲਾ ਹੋਇਆ ਹੈ ਇਹ ਗਿਣੀ ਮਿਥੀ ਸਾਜ਼ਿਸ਼ ਤਹਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲਿਆਂ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਕੀਤੀ ਹੁੰਦੀ ਜਾਂ ਇਹ ਮਾਮਲਾ ਐੱਨ ਏ ਆਈ ਜਾਂ ਹੋਰ ਜਾਂਚ ਏਜੰਸੀ ਨੂੰ ਦਿੱਤਾ ਹੁੰਦਾ ਤਾਂ ਸੱਚ ਸਾਹਮਣੇ ਆ ਜਾਣਾ ਸੀ ਪ੍ਰੰਤੂ ਪੰਜਾਬ ਸਰਕਾਰ ਇਸ ਪ੍ਰਤੀ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਕ ਇਕ ਵਰਕਰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਚੜ੍ਹਤ ਕੁਝ ਲੋਕਾਂ ਨੂੰ ਹਜ਼ਮ ਨਹੀਂ ਹੋ ਰਹੀ ਪ੍ਰੰਤੂ ਪੰਜਾਬ ਦੇ ਲੋਕ ਹੁਣ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਮਨ ਬਣਾ ਚੁੱਕੇ ਹਨ।