ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਚ ਮਨਾਇਆ ਆਜ਼ਾਦੀ ਦਿਹਾੜਾ
ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਬਕਾ ਪ੍ਰਿੰਸੀਪਲ ਸਰੋਜ ਚੋਪੜਾ ਨੇ ਵਿਸ਼ੇਸ ਤੌਰ ਉੱਤੇ ਸ਼ਿਰਕਤ ਕੀਤੀ।
ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਬਕਾ ਪ੍ਰਿੰਸੀਪਲ ਸਰੋਜ ਚੋਪੜਾ ਨੇ ਵਿਸ਼ੇਸ ਤੌਰ ਉੱਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਅਜ਼ਾਦੀ ਦਿਵਸ ਸੰਬੰਧੀ ਭਾਸ਼ਣ ਨਾਲ ਹੋਈ। ਸਕੂਲ ਦੇ ਸਮਾਜਿਕ ਵਿਗਿਆਨ ਦੇ ਅਧਿਆਪਕਾ ਮੀਨੂੰ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ, ਸ਼ਹੀਦਾਂ, ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਬਾਰੇ ਦੱਸਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾਵਾਂ, ਕੋਰੀਓਗ੍ਰਾਫ਼ੀ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਦਿਹਾੜੇ ਦੀ ਮਹੱਤਤਾ ਨੂੰ ਦਰਸਾਇਆ। ਐਲਕੇਜੀ, ਯੂਕੇਜੀ ਅਤੇ ਪਹਿਲੀ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਖੋ-ਵੱਖਰੇ ਪਹਿਰਾਵਿਆਂ ਵਿਚ ਦੇਸ਼ ਭਗਤਾਂ ਦੀ ਭੂਮਿਕਾ ਨਿਭਾਉਂਦੇ ਹੋਏ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਾਤੀ ਪ੍ਰਥਾ ਨਾਲ ਸਬੰਧਿਤ ਨਾਟਕ ਖੇਡਿਆ, ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਸਟੇਜ ਸੰਚਾਲਨ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਅਮਨਜੋਤ ਕੌਰ ਅਤੇ ਦੀਪਿੰਦਰ ਕੌਰ ਨੇ ਕੀਤਾ। ਸਕੂਲ ਦੇ ਐਮ.ਡੀ. ਰਮੇਸ਼ ਕੁਮਾਰੀ ਕੱਕੜ ਅਤੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਬੇਸ਼ੁਮਾਰ ਕੁਰਬਾਨੀਆਂ ਦਾ ਨਤੀਜਾ ਹੈ। ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਦੇਸ਼ ਭਗਤੀ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਿੱਖਿਆ ਦਾ ਅਹਿਮ ਹਿੱਸਾ ਹੈ।