18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡੀ. ਏ. ਵੀ. ਕਾਲਜ ਬਠਿੰਡਾ ਵਿਖੇ 80ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ

ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ. ਏ.

Ad Position 21
No active advertisement
ਡੀਏਵੀ ਕਾਲਜ ਬਠਿੰਡਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡਣ ਦੀ ਰਸਮ ਮੌਕੇ ਡਾ. ਕੇ.ਕੇ. ਨੌਹਰੀਆ, ਪ੍ਰਿੰ. ਰਾਜੀਵ ਕੁਮਾਰ ਸ਼ਰਮਾ, ਪ੍ਰੋ. ਮਦਨ ਲਾਲ ਅਤੇ ਹੋਰ। ਅਜੀਤ ਤਸਵੀਰ 18-08-2026
ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ ਕਾਲਜ ਬਠਿੰਡਾ ਵਿਖੇ ਭਾਰਤ ਦਾ 80ਵੀਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਮਹਿਮਾਨਾਂ, ਡਾ. ਕੇ.ਕੇ. ਨੌਹਰੀਆ, ਡਾ. ਵਿਮਲ ਗਰਗ, ਅਤੇ ਚੌਧਰੀ ਪ੍ਰਤਾਪ ਸਿੰਘ, ਮੈਂਬਰ ਗਵਰਨਿੰਗ ਬਾਡੀ, ਡਾ. ਨੀਰਜਾ ਅਤੇ ਡਾ. ਪੂਜਾ ਅਰੋੜਾ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਲੈਫ਼ਟੀਨੈਂਟ ਪ੍ਰੋ. ਮੁਨੀਸ਼ ਕੁਮਾਰ ਦੀ ਅਗਵਾਈ ਹੇਠ ਐਸਯੂਓ ਸੁਖਪ੍ਰੀਤ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ ਤੋਂ ਬਾਅਦ ‘ਤਿਰੰਗਾ’ ਲਹਿਰਾਉਣ ਨਾਲ ਹੋਈ। ਡਾ. ਕੇ.ਕੇ. ਨੌਹਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਰਾਸ਼ਟਰ ਦੇ ਵਿਕਾਸ ਵੱਲ ਸ਼ਕਤੀਸ਼ਾਲੀ ਅਤੇ ਸਕਾਰਾਤਮਿਕ ਤਬਦੀਲੀ ਦਾ ਕਾਰਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਜ਼ਾਦੀ ਪਰਵਾਨਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋ. ਨਿਰਮਲ ਸਿੰਘ ਨੇ ਸਟੇਜ ਸੰਚਾਲਨ ਕੀਤਾ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਪ੍ਰਦਰਸ਼ਨਾਂ ਨਾਲ ਰਾਸ਼ਟਰੀ ਪ੍ਰਤੀਕਾਂ ਪ੍ਰਤੀ ਪਿਆਰ, ਕੁਰਬਾਨੀ, ਸਮਰਪਣ ਅਤੇ ਵਚਨਬੱਧਤਾ ਦੀ ਭਾਵਨਾ ਨਾਲ ਭਰੇ ਦਿਲ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ। ਪ੍ਰੋ. ਮਦਨ ਲਾਲ ਅਤੇ ਪ੍ਰੋ. ਵਰੇਸ਼ ਨੇ ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿਚ ਕਿਹਾ ਕਿ ਇਸ ਸ਼ੁੱਭ ਦਿਨ ਮੌਕੇ ਕਾਲਜ, ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ ਅਤੇ ਮਾਤ ਭੂਮੀ ਲਈ ਪਿਆਰ, ਸਤਿਕਾਰ ਅਤੇ ਕੁਰਬਾਨੀ ਦੀ ਭਾਵਨਾ ਰੱਖਦਾ ઠઠ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਸ਼ਟਰ, ਕਾਰਜ ਸਥਾਨ ਅਤੇ ਜੀਵਨ ਦੇ ਸਾਰੇ ਪਲੇਟਫਾਰਮਾਂ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਯਾਦ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਡਾ. ਪਰਮਜੀਤ ਕੌਰ, ਪ੍ਰੋ. ਮੁਨੀਸ਼ ਕੁਮਾਰ, ਪ੍ਰੋ. ਨਿਰਮਲ ਸਿੰਘ ਅਤੇ ਪ੍ਰੋ. ਲਖਵੀਰ ਸਿੰਘ ਦਾ ਸਮਾਗਮ ਦੇ ਆਯੋਜਨ ਅਤੇ ਸੁਚੱਜੇ ਪ੍ਰਬੰਧਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਚ ਮਨਾਇਆ ਆਜ਼ਾਦੀ ਦਿਹਾੜਾ
Ad Position 24