ਗੁਰੂ ਧਾਮਾਂ ਦੇ ਦਰਸ਼ਨ ਕਰਨ ਗਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ - ਸੰਦੀਪ ਸਿੰਘ ਬਾਠ
ਬਾਲਿਆਂਵਾਲੀ, 17 ਅਗਸਤ (ਕੁਲਦੀਪ ਮਤਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨਤਮਸਤਕ ਹੋਣ ਗਏ ਸਨ। ਇਸ ਮੌਕੇ ਨਿਹੰਗ ਸਿੰਘ ਵਲੋਂ ਇੱਕ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਜਾ ਰਹੇ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕਰਨਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ।
ਭ
ਭਗਤਾ ਭਾਈਕਾ ਵਿਖੇ ਆਂਗਣਵਾੜੀ ਸੈਂਟਰ ਵਿਖੇ ਮਨਾਏ ਗਏ ਆਜ਼ਾਦੀ ਦਿਹਾੜੇ ਦਾ ਦ੍ਰਿਸ਼। ਤਸਵੀਰ: ਸੁਖਪਾਲ ਸਿੰਘ ਸੋਨੀ
18-08-2026
ਬਾਲਿਆਂਵਾਲੀ, 17 ਅਗਸਤ (ਕੁਲਦੀਪ ਮਤਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨਤਮਸਤਕ ਹੋਣ ਗਏ ਸਨ। ਇਸ ਮੌਕੇ ਨਿਹੰਗ ਸਿੰਘ ਵਲੋਂ ਇੱਕ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਜਾ ਰਹੇ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕਰਨਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਬਾਠ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਧਾਮਾਂ ਦੇ ਦਰਸ਼ਨ ਕਰਨ ਪਹੁੰਚਣ ਵਾਲੀ ਹਰ ਸੰਗਤ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਗੁਰੂ ਘਰ ਦੀ ਮਰਿਆਦਾ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਗੁਰੂ ਘਰ ਆਏ ਸ਼ਰਧਾਲੂ ’ਤੇ ਇਸ ਤਰ੍ਹਾਂ ਹਮਲਾ ਕਰਨਾ ਸਿੱਖੀ ਨੂੰ ਢਾਹ ਲਗਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਕੋਝੀਆਂ ਹਰਕਤਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਮਿਸ਼ਾਲੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਗੁਰੂ ਧਾਮਾਂ ਦੇ ਦਰਸ਼ਨ ਕਰਨ ਪਹੁੰਚੇ ਕਿਸੇ ਵੀ ਸ਼ਰਧਾਲੂ ਦੇ ਉੱਪਰ ਅਜਿਹਾ ਹਮਲਾ ਕਰਨ ਬਾਰੇ ਕਦੇ ਸੋਚੇ ਵੀ ਨਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਅਤੇ ਉਹ ਚੜ੍ਹਦੀ ਕਲਾ ’ਚ ਹਨ।