ਗੁਰੂ ਕਾਸ਼ੀ ਯੂਨੀਵਰਸਿਟੀ ਨੇ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ
ਤਲਵੰਡੀ ਸਾਬੋ, 17 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਰੋਹ ਵਿਚ ਮੁੱਖ ਮਹਿਮਾਨ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੋਂ ਇਲਾਵਾ ਵਾਈਸ ਚਾਂਸਲਰ ਡਾ.
ਵ
ਵੱਖ-ਵੱਖ ਅਵਾਰਡ ਹਾਸਲ ਕਰਨ ਵਾਲੇ ਅਧਿਕਾਰੀ ‘ਵਰਸਿਟੀ ਪ੍ਰਬੰਧਕਾਂ ਨਾਲ ਸਮੂਹਿਕ ਤਸਵੀਰ ਵਿਚ।
18-08-2026
ਤਲਵੰਡੀ ਸਾਬੋ, 17 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਰੋਹ ਵਿਚ ਮੁੱਖ ਮਹਿਮਾਨ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੋਂ ਇਲਾਵਾ ਵਾਈਸ ਚਾਂਸਲਰ ਡਾ. ਬਲਰਾਜ ਸਿੰਘ, ਪਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾ. ਪੀਯੂਸ਼ ਵਰਮਾ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡਾਇਰੈਕਟਰ ਯੁਵਕ ਮਾਮਲੇ ਅਤੇ ਸੱਭਿਆਚਾਰ ਡਾ. ਕੰਵਲਜੀਤ ਕੌਰ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਸੁਰੱਖਿਆ ਦੇਸ ਰਾਜ ਕੰਬੋਜ਼, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਦੌਰਾਨ ਵਾਈਸ ਚਾਂਸਲਰ ਡਾ.ਬਲਰਾਜ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਤੋਂ ਸਲਾਮੀ ਲਈ ਗਈ। ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਅਸੀ ਖ਼ੁਸ਼ ਕਿਸਮਤ ਹਾਂ ਕਿ ਸਾਨੂੰ ਆਜ਼ਾਦ ਭਾਰਤ ਮਿਲਿਆ ਹੈ। ਵਾਈਸ ਚਾਂਸਲਰ ਡਾ. ਸਿੰਘ ਅਤੇ ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਪਿਛਲੇ 80 ਸਾਲਾਂ ਦੌਰਾਨ ਭਾਰਤ ਵਲੋਂ ਖੇਤੀਬਾੜੀ, ਸਿੱਖਿਆ, ਖੋਜ, ਕੰਪਿਊਟਰ, ਡਿਫੈਂਸ, ਸੂਚਨਾ ਤਕਨਾਲੋਜੀ, ਸਨਅਤੀਕਰਨ , ਆਈ.ਟੀ, ਆਦਿ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਯੂਨੀਵਰਸਿਟੀ ਵਲੋਂ ਵੱਖ-ਵੱਖ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ 16 ਅਧਿਆਪਕਾਂ, ਖੋਜਾਰਥੀਆਂ ਅਤੇ ਆਪਣੇ ਖੇਤਰ ਵਿਚ ਤਨਦੇਹੀ ਨਾਲ ਸੇਵਾ ਕਰਨ ਵਾਲੇ 6 ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਕੁਆਰਡੀਨੇਟਰ ਨਰਿੰਦਰ ਕੌਰ ਨੂੰ ਰਾਸ਼ਟਰੀ ਸੇਵਾ ਸਕੀਮ ਵਿਚ ਸ਼ਲਾਘਾਯੋਗ ਕੰਮ ਲਈ ਵੀ ਸਨਮਾਨ ਦਿੱਤਾ ਗਿਆ। ਇਸ ਤੋਂ ਇਲਾਵਾ ਪ੍ਰਬੰਧਕਾਂ ਵਲੋਂ ਡਾ. ਨਵਦੀਪ ਸਿੰਘ ਗਰੇਵਾਲ ਨੂੰ ਗੁਰੂ ਗੋਬਿੰਦ ਸਿੰਘ ਹਾਈ ਇੰਮਪੈਕਟ ਰਿਸਰਚ ਪਬਲਿਕੇਸ਼ਨ ਅਵਾਰਡ 2025-26, ਡਾ. ਸੁਧੀਰ ਮਿੱਤਲ ਨੂੰ ਰਿਸਰਚ ਪ੍ਰੋਡੈਕਟਿਵਿਟੀ ਅਵਾਰਡ, ਡਾ. ਵਾਸੂ ਮਹਿਤਾ ਨੂੰ ਇੰਨੋਵੇਸ਼ਨ ਐਂਡ ਪੇਟੈਂਟ ਅਵਾਰਡ, ਡਾ. ਸੰਨੀ ਅਰੋੜਾ ਨੂੰ ਰਿਸਰਚ ਮੈਨਟਰ ਅਵਾਰਡ, ਡਾ. ਖੁਸ਼ਵਿੰਦਰ ਸਿੰਘ ਨੂੰ ਸਪਾਂਸਰ ਰਿਸਰਚ ਅਵਾਰਡ ਤੇ ਡਾ. ਰਾਜਿੰਦਰ ਕੁਮਾਰ ਨੂੰ ਬੁੱਕ ਪਬਲੀਕੇਸ਼ਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਯੁਵਾ ਤੇ ਸੱਭਿਆਚਾਰ ਮਾਮਲੇ ਡਾ. ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਲੋਕ-ਨਾਚ ਗਿੱਧੇ ਤੇ ਭੰਗੜੇ ਸਮੇਤ ਦੇਸ਼ ਭਗਤੀ ਨਾਲ ਭਰਪੂਰ ਲਘੂ ਨਾਟਕ ਪੇਸ਼ ਕੀਤੇ ਗਏ। ਅਖੀਰ ‘ਚ ਪਰੋ. ਵਾਈਸ ਚਾਂਸਲਰ ਡਾ. ਵਰਮਾ ਨੇ ਸਭਨਾਂ ਦਾ ਧੰਨਵਾਦ ਕੀਤਾ।