17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚਾਰ ਵਾਰ ਸੋਲਰ ਮੋਟਰ ਦੀਆਂ ਪਲੇਟਾਂ ਦੀ ਭੰਨਤੋੜ, ਕਿਸਾਨਾਂ ਦਾ ਵੱਡਾ ਨੁਕਸਾਨ

ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)- ਇਲਾਕੇ ਵਿਚ ਸ਼ਰਾਰਤੀ ਅਨਸਰਾਂ ਦੇ ਵਧਦੇ ਹੌਸਲਿਆਂ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਪਿੰਡ ਸੇਖੂ ਦੇ ਵਸਨੀਕ ਤੇਜ ਰਾਮ ਅਤੇ ਓਮ ਪ੍ਰਕਾਸ਼ ਨੇ ਰਾਮਾਂ ਪੁਲਿਸ ਨੂੰ ਲਿਖਤੀ ਦਰਖਾਸਤ ਦੇ ਕੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਖੇਤੀਬਾੜੀ ਵਾਲੀ ਸੋਲਰ ਮੋਟਰ ਦੀਆਂ ਪਲੇਟਾਂ ਨੂੰ ਕਥਿਤ ਤੌਰ ‘ਤੇ ਇਕ-ਦੋ ਨਹੀਂ, ਸਗੋਂ ਚਾਰ ਵਾਰ ਭੰਨ ਕੇ ਨੁਕਸਾਨ ਪਹੁੰਚਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-08-2026
ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)- ਇਲਾਕੇ ਵਿਚ ਸ਼ਰਾਰਤੀ ਅਨਸਰਾਂ ਦੇ ਵਧਦੇ ਹੌਸਲਿਆਂ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਪਿੰਡ ਸੇਖੂ ਦੇ ਵਸਨੀਕ ਤੇਜ ਰਾਮ ਅਤੇ ਓਮ ਪ੍ਰਕਾਸ਼ ਨੇ ਰਾਮਾਂ ਪੁਲਿਸ ਨੂੰ ਲਿਖਤੀ ਦਰਖਾਸਤ ਦੇ ਕੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਖੇਤੀਬਾੜੀ ਵਾਲੀ ਸੋਲਰ ਮੋਟਰ ਦੀਆਂ ਪਲੇਟਾਂ ਨੂੰ ਕਥਿਤ ਤੌਰ ‘ਤੇ ਇਕ-ਦੋ ਨਹੀਂ, ਸਗੋਂ ਚਾਰ ਵਾਰ ਭੰਨ ਕੇ ਨੁਕਸਾਨ ਪਹੁੰਚਾਇਆ ਗਿਆ ਹੈ। ਪੀੜਤਾਂ ਅਨੁਸਾਰ ਵਾਰ-ਵਾਰ ਕੀਤੀ ਜਾ ਰਹੀ ਭੰਨਤੋੜ ਕਾਰਨ ਸੋਲਰ ਮੋਟਰ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਖੇਤੀਬਾੜੀ ਦਾ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਲਰ ਮੋਟਰ ਦੀਆਂ ਪਲੇਟਾਂ ਨੂੰ ਨੁਕਸਾਨ ਪਹੁੰਚਣ ਕਾਰਨ ਝੋਨੇ ਦੀ ਫ਼ਸਲ ਸਮੇਂ ਸਿਰ ਨਾ ਲੱਗ ਸਕਣ ਕਰਕੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਪੀੜਤਾਂ ਨੇ ਦੱਸਿਆ ਕਿ ਘਟਨਾਵਾਂ ਲਗਾਤਾਰ ਦੁਹਰਾਏ ਜਾਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਉਹ ਆਪਣੇ ਖੇਤਾਂ ਵਿਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸੂਬੇ ਵਿਚ ਅੰਨੀ ਨੂੰ ਬੋਲਾ ਘਸੀਟਣ ਵਾਲੀ ਕਹਾਵਤ ਵਾਲਾ ਰਾਜ ਦੱਸਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਭੰਨਤੋੜ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾ ਰਵਾਈ ਕੀਤੀ ਜਾਵੇ। ਪੀੜਤਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਹੋਈ ਆਰਥਿਕ ਹਾਨੀ ਦਾ ਜਾਇਜ਼ਾ ਲੈ ਕੇ ਬਣਦਾ ਮੁਆਵਜ਼ਾ ਦਿਵਾਇਆ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਖੇਤਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਾਰ-ਵਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ‘ਤੇ ਸਮੇਂ ਸਿਰ ਰੋਕ ਨਾ ਲਗਾਈ ਗਈ ਤਾਂ ਸ਼ਰਾਰਤੀ ਅਨਸਰਾਂ ਦੇ ਹੌਸਲੇ ਹੋਰ ਵਧ ਸਕਦੇ ਹਨ ਅਤੇ ਕਿਸਾਨਾਂ ਨੂੰ ਹੋਰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਸਰਵਹਿੱਤਕਾਰੀ ਵਿਦਿਆ ਮੰਦਿਰ ਵਿਚ ਆਜ਼ਾਦੀ ਦਿਹਾੜਾ ਅਤੇ ਤੀਜ ਦਾ ਤਿਉਹਾਰ ਮਨਾਇਆ
Ad Position 24