17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਾ: ਬਲਬੀਰ ਸਿੰਘ ਇੰਸਟੀਟਿਊਟ ਆਫ਼ ਨਰਸਿੰਗ ਵਿਖੇ ਅਜ਼ਾਦੀ ਦਿਹਾੜਾ ਮਨਾਇਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਡਾ: ਬਲਬੀਰ ਸਿੰਘ ਇੰਸਟੀਟਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਅਜ਼ਾਦੀ ਦਿਹਾੜਾ ਤਿਉਹਾਰ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਬੋਲੀਆਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ।

Ad Position 21
No active advertisement
ਡਾ: ਬਲਬੀਰ ਸਿੰਘ ਇੰਸਟੀਟਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਸਮਾਗਮ ਦੌਰਾਨ ਵਿਦਿਆਰਥਣਾਂ। ਤਸਵੀਰ: ਸੁਖਪਾਲ ਸਿੰਘ ਸੋਨੀ 18-08-2026
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਡਾ: ਬਲਬੀਰ ਸਿੰਘ ਇੰਸਟੀਟਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਅਜ਼ਾਦੀ ਦਿਹਾੜਾ ਤਿਉਹਾਰ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਬੋਲੀਆਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਸਾਰੇ ਵਿਦਿਆਰਥੀਆਂ ਨੇ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ਵਿਚ ਮੁੱਖ ਮਹਿਨਾਮ ਵਜੋਂ ਬੀਬੀ ਸੁਰਜੀਤ ਕੌਰ ਮਲੂਕਾ (ਧਰਮ ਪਤਨੀ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ) ਅਤੇ ਵਿਸ਼ੇਸ਼ ਮਹਿਮਾਨਾਂ ਵਜੋਂ ਗੁਰਿੰਦਰ ਕੌਰ ਪਿ੍ਰੰਸੀਪਲ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ, ਸੁਖਜੀਤ ਕੌਰ ਬਰਾੜ ਪਿ੍ਰੰਸੀਪਲ ਡਾ: ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ, ਬੀਬੀ ਸੁਖਦੇਵ ਕੌਰ ਗਰੇਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਪਰਸਨ ਡਾ: ਪ੍ਰਨੀਤ ਕੌਰ ਦਿਓਲ, ਡਾ: ਬਲਜੀਤ ਸਿੰਘ ਦਿਉਲ, ਡਾਇਰੈਕਟਰ ਗੁਰਦਿਆਲ ਸਿੰਘ ਬੁੱਟਰ (ਪ੍ਰਧਾਨ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਰਜਿ: ਪੰਜਾਬ) ਅਤੇ ਮੈਨੇਜਿੰਗ ਡਾਇਰੈਕਟਰ ਪਰਮਪਾਲ ਸਿੰਘ ਬੁੱਟਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਹ ਸਮਾਗਮ ਪਿ੍ਰੰਸੀਪਲ ਅਮਨਪ੍ਰੀਤ ਕੌਰ ਦੀ ਸੁਚੱਜੀ ਅਗਵਾਈ ਅਤੇ ਸਮੂਹ ਫੈਕਲਟੀ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਸਾਰੇ ਮਹਿਮਾਨਾਂ ਅਤੇ ਦਰਸ਼ਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਤੀਆਂ ਦਾ ਇਹ ਤਿਉਹਾਰ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੁੰਦਰ ਉਪਰਾਲਾ ਸਾਬਿਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 4 ਵਿਚ ਕੌਂਸਲਰ ਬੰਟੀ ਕੁਮਾਰ ਨੇ ਕਰਵਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਵਿਚ ਅਜ਼ਾਦੀ ਦਿਵਸ ਮਨਾਇਆ
Ad Position 24