ਵਾਰਡ ਨੰਬਰ 4 ਵਿਚ ਕੌਂਸਲਰ ਬੰਟੀ ਕੁਮਾਰ ਨੇ ਕਰਵਾਇਆ ਤੀਆਂ ਦਾ ਤਿਉਹਾਰ
ਭੁੱਚੋ ਮੰਡੀ, 17 ਅਗਸਤ (ਬਿੱਕਰ ਸਿੰਘ ਸਿੱਧੂ)- ਮੰਡੀ ਦੇ ਵਾਰਡ ਨੰਬਰ 4 ਦੇ ਕੌਂਸਲਰ ਬੰਟੀ ਕੁਮਾਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਨਗਰ ਕੌਂਸਲ ਭੁੱਚੋ ਮੰਡੀ ਦੀ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।
ਭੁੱਚੋ ਮੰਡੀ, 17 ਅਗਸਤ (ਬਿੱਕਰ ਸਿੰਘ ਸਿੱਧੂ)- ਮੰਡੀ ਦੇ ਵਾਰਡ ਨੰਬਰ 4 ਦੇ ਕੌਂਸਲਰ ਬੰਟੀ ਕੁਮਾਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਨਗਰ ਕੌਂਸਲ ਭੁੱਚੋ ਮੰਡੀ ਦੀ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਔਰਤਾਂ ਅਤੇ ਮੁਟਿਆਰਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਸਮਾਗਮ ਵਿਚ ਹਿੱਸਾ ਲਿਆ। ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸਜੀਆਂ ਔਰਤਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਲੋਕ ਗੀਤ, ਬੋਲੀਆਂ ਅਤੇ ਗਿੱਧਾ ਪੇਸ਼ ਕਰਕੇ ਸਮਾਂ ਬੰਨ੍ਹ ਦਿੱਤਾ। ਗਿੱਧੇ ਅਤੇ ਲੋਕ ਗੀਤਾਂ ‘ਤੇ ਔਰਤਾਂ ਤੇ ਮੁਟਿਆਰਾਂ ਨੇ ਭਰਪੂਰ ਉਤਸ਼ਾਹ ਦਿਖਾਇਆ ਅਤੇ ਤੀਆਂ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।ਕੌਂਸਲਰ ਬੰਟੀ ਕੁਮਾਰ ਨੇ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਔਰਤਾਂ ਅਤੇ ਮੁਟਿਆਰਾਂ ਦਾ ਧੰਨਵਾਦ ਕੀਤਾ। ਮੁੱਖ ਮਹਿਮਾਨ ਅੰਜਲੀ ਗਰਗ ਨੇ ਵੀ ਸਾਰਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ।