ਸ੍ਰੀ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਕਰਵਾਇਆ
ਨਥਾਣਾ, 18 ਅਗਸਤ (ਗੁਰਦਰਸ਼ਨ ਲੁੱਧੜ): ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।
ਨਥਾਣਾ, 18 ਅਗਸਤ (ਗੁਰਦਰਸ਼ਨ ਲੁੱਧੜ): ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਕਲਾਤਮਿਕ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ। ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਦੇਸ਼ ਦੀ ਤਰੱਕੀ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਜੋਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦੇ ਮਹੱਤਵ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਲੋੜ ਬਾਰੇ ਜਾਣਕਾਰੀ ਦਿੱਤੀ।