18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰਪ੍ਰੀਤ ਮਲੂਕਾ ਤੇ ਭਾਜਪਾ ਆਗੂਆਂ ਵਲੋਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ

ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ’ਚ ਕਿਸੇ ’ਤੇ ਜਾਨਲੇਵਾ ਹਮਲਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ’ਚ ਅਸੀਂ ਸਰਬਤ ਦੇ ਭਲੇ ਦੀ ਅਰਦਾਸ ਕਰਦੇ ਹਾਂ, ਕੋਈ ਵੀ ਸਿੱਖ ਗੁਰੂ ਘਰ ’ਚ ਅਜਿਹਾ ਕਰਨ ਦੀ ਸੋਚ ਵੀ ਨਹੀਂ ਸਕਦਾ ਪਰ ਸੁਖਬੀਰ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਗੁਰੂ ਘਰਾਂ ਅਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ, ਜਿਸ ਲਈ ਸਿੱਖਾਂ ਦੇ ਭੇਸ ’ਚ ਫਿਰਦੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 19-08-2026
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ’ਚ ਕਿਸੇ ’ਤੇ ਜਾਨਲੇਵਾ ਹਮਲਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ’ਚ ਅਸੀਂ ਸਰਬਤ ਦੇ ਭਲੇ ਦੀ ਅਰਦਾਸ ਕਰਦੇ ਹਾਂ, ਕੋਈ ਵੀ ਸਿੱਖ ਗੁਰੂ ਘਰ ’ਚ ਅਜਿਹਾ ਕਰਨ ਦੀ ਸੋਚ ਵੀ ਨਹੀਂ ਸਕਦਾ ਪਰ ਸੁਖਬੀਰ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਗੁਰੂ ਘਰਾਂ ਅਤੇ ਸਿੱਖਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ, ਜਿਸ ਲਈ ਸਿੱਖਾਂ ਦੇ ਭੇਸ ’ਚ ਫਿਰਦੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਦੀ ਲੋੜ ਹੈ। ਮਲੂਕਾ ਨੇ ਕਿਹਾ ਕਿ ਸੁਖਬੀਰ ’ਤੇ ਮਹਾਰਾਸ਼ਟਰ ’ਚ ਹੋਇਆ ਹਮਲਾ, ਉਨ੍ਹਾਂ ’ਤੇ ਸ੍ਰੀ ਦਰਬਾਰ ਸਾਹਿਬ ’ਚ ਅੰਮ੍ਰਿਤਸਰ ਵਿਖੇ ਹੋਏ ਹਮਲੇ ਦੀ ਪੰਜਾਬ ਸਰਕਾਰ ਵਲੋਂ ਡੁੰਘਾਈ ਨਾਲ ਜਾਂਚ ਨਾ ਕਰਵਾਉਣ ਦਾ ਨਤੀਜਾ ਹੈ ਪਰ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਕਤ ਘਟਨਾ ਦੀ ਜਾਂਚ ਕਰਵਾ ਕੇ ਪੰਜਾਬ ਵਿਰੁੱਧ ਹੋ ਰਹੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨਗੇ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰਾਂ ਚੰਦਨ ਕਾਂਤ, ਮੇਜਰ ਸਿੰਘ ਬਰਾੜ, ਕਰਮਪਾਲ ਭੁੱਲਰ, ਯੁਵਾ ਵਿੰਗ ਪ੍ਰਧਾਨ ਜਸਪ੍ਰੀਤ ਜੱਸਾ, ਐਸਸੀ ਵਿੰਗ ਪ੍ਰਧਾਨ ਸਵਰਨ ਸਿੰਘ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ, ਕਿਸਾਨ ਵਿੰਗ ਪ੍ਰਧਾਨ ਬੂਟਾ ਭਾਈਰੂਪਾ, ਗੁਰਜੀਤ ਗੋਰਾ ਦਿਉਣ ਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਸੁਖਬੀਰ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੇਕ ਦਿਲ ਇਨਸਾਨ ਬਲਵੀਰ ਸਿੰਘ ਸਿੱਧੂ ਬਾਬੇ ਬੂਟੇ ਕੇ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਅਗਰਸੈਨ ਮਹਾਰਾਜਾ ਦੀ ਮੂਰਤੀ ਦਾ ਇਸ਼ਨਾਨ ਕਰਾਇਆ
Ad Position 24