ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਸੰਗਠਨਾਤਮਿਕ ਮਸਲਿਆਂ ’ਤੇ ਵਿਚਾਰਾਂ
ਨਥਾਣਾ, 18 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਵਲੋਂ ਬਲਾਕ ਪੱਧਰੀ ਮੀਟਿੰਗ ਕਰਵਾਈ ਗਈ। ਬਲਾਕ ਇਕਾਈ ਦੇ ਸਮੂਹ ਮੈਂਬਰਾਂ ਦੀ ਸ਼ਮੂਲੀਅਤ ਵਾਲੀ ਇਸ ਮੀਟਿੰਗ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਚਲੰਤ ਮਸਲਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ।
ਪ
ਪਿੰਡ ਪੂਹਲਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਬੁਲਾਰੇ। ਤਸਵੀਰ: ਗੁਰਦਰਸ਼ਨ ਲੁੱਧੜ
19-08-2026
ਨਥਾਣਾ, 18 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਵਲੋਂ ਬਲਾਕ ਪੱਧਰੀ ਮੀਟਿੰਗ ਕਰਵਾਈ ਗਈ। ਬਲਾਕ ਇਕਾਈ ਦੇ ਸਮੂਹ ਮੈਂਬਰਾਂ ਦੀ ਸ਼ਮੂਲੀਅਤ ਵਾਲੀ ਇਸ ਮੀਟਿੰਗ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਚਲੰਤ ਮਸਲਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਐਸੋਸੀਏਸ਼ਨ ਦੇ ਮੈਂਬਰ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਦਰਪੇਸ਼ ਮੁਸ਼ਕਿਲਾਂ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਸ਼ੇਰਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਠਨ ਦਾ ਮੁੱਖ ਉਦੇਸ਼ ਸਾਫ਼ ਸੁਥਰੀ ਪ੍ਰੈਕਟਿਸ, ਕਾਨੂੰਨੀ ਦਾਇਰੇ ਵਿਚ ਰਹਿ ਕੇ ਨਿਯਮਾਂ ਦਾ ਪਾਲਣ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਆਗੂਆਂ ਨੇ ਸਮੂਹ ਮੈਂਬਰਾਂ ਨੂੰ ਸਮਾਜ ਸੇਵੀ ਸੰਸਥਾਵਾਂ ਵਲੋਂ ਵੱਖ ਵੱਖ ਸਮੇਂ ਚਲਦੀਆਂ ਨਸ਼ਾ ਛੁਡਾਉਣ ਵਾਲੀਆਂ ਮੁਹਿੰਮਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਐਸੋਸੀਏਸ਼ਨ ਆਗੂਆਂ ਨੇ ਨਸ਼ਿਆਂ ਵਿਰੁੱਧ ਆਪਣੇ ਪੱਧਰ ’ਤੇ ਵੀ ਲਹਿਰ ਖੜੀ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ: ਨਰੇਸ਼ ਗੋਇਲ ਨੇ ਨਸ਼ੇ ਛਡਾਉਣ ਸਬੰਧੀ ਤਕਨੀਕੀ ਪੱਧਰ ’ਤੇ ਜਾਣਕਾਰੀ ਦਿੱਤੀ। ਇਸ ਮੌਕੇ ਹਰਜੀਤ ਸਿੰਘ ਸਰਪੰਚ, ਮਨਜੀਤ ਸਿੰਘ ਸ਼ੇਰਪੁਰ, ਕੇਵਲ ਸਿੰਘ ਜੋਗਾਨੰਦ, ਕੁਲਦੀਪ ਸਿੰਘ ਅਤੇ ਹੋਰਨਾਂ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਗੁਰਮੀਤ ਸਿੰਘ ਪੂਹਲਾ, ਜਸਪ੍ਰੀਤ ਸਿੰਘ,ਜੀਵਨ ਕੁਮਾਰ, ਗੁਰਪ੍ਰੇਮ ਸਿੰਘ ਕਲਿਆਣ, ਹਰਜਿੰਦਰ ਸਿੰਘ ਕਲਿਆਣ, ਜੈਪਾਲ ਸਿੰਘ ਅਤੇ ਪਰਮਜੀਤ ਸਿੰਘ ਨਥਾਣਾ ਅਸੋਸੀਏਸ਼ਨ ਦੀਆਂ ਜਥੇਬੰਦਕ ਮਹਿੰਮਾਂ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਜਰਨਲ ਸਕੱਤਰ ਪ੍ਰਿਥੀਪਾਲ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।