ਸਿਹਤ ਕਾਮਿਆਂ ਵਲੋਂ 20 ਅਗਸਤ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨੇ ਦੀਆਂ ਤਿਆਰੀਆਂ ਮੁਕੰਮਲ
ਰਾਮਪੁਰਾ ਫੂਲ, 18 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਮੁੱਖ ਸਲਾਹਕਾਰ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ਼ਿਜ ਫੈਡਰੇਸ਼ਨ (ਵਿਗਿਆਨਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਕੁਲਦੀਪ ਸਿੰਘ ਤਲਵੰਡੀ ਸਾਬੋ, ਅਤੇ ਨਰਪਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਮੁਲਾਜ਼ਮਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆਂ ਕਿ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਸਿਵਲ ਸਰਜਨ ਬਠਿੰਡਾ ਰਾਹੀਂ ਸਿਹਤ ਡਾਇਰੈਕਟਰ ਨੂੰ ਭੇਜੇ ਜਾ ਚੁੱਕੇ ਹਨ।
ਸ
ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਜਾਣਕਾਰੀ ਦਿੰਦੇ ਹੋਏ ਸਿਹਤ ਕਰਮਚਾਰੀਆਂ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ
19-08-2026
ਰਾਮਪੁਰਾ ਫੂਲ, 18 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਮੁੱਖ ਸਲਾਹਕਾਰ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ਼ਿਜ ਫੈਡਰੇਸ਼ਨ (ਵਿਗਿਆਨਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਕੁਲਦੀਪ ਸਿੰਘ ਤਲਵੰਡੀ ਸਾਬੋ, ਅਤੇ ਨਰਪਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਮੁਲਾਜ਼ਮਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆਂ ਕਿ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਸਿਵਲ ਸਰਜਨ ਬਠਿੰਡਾ ਰਾਹੀਂ ਸਿਹਤ ਡਾਇਰੈਕਟਰ ਨੂੰ ਭੇਜੇ ਜਾ ਚੁੱਕੇ ਹਨ। ਇਸ ਮੌਕੇ ਗਗਨਦੀਪ ਸਿੰਘ ਭੁੱਲਰ ਵਲੋਂ ਦੱਸਿਆ ਕਿ 23 ਜੁਲਾਈ ਨੂੰ ਸੰਘਰਸ਼ ਕਮੇਟੀ ਦੇ ਆਗੂ ਚੰਡੀਗੜ੍ਹ ਸਿਹਤ ਡਾਇਰੈਕਟਰਾਂ ਤੋਂ ਮੀਟਿੰਗ ਦਾ ਸਮਾਂ ਲੈਣ ਗਏ ਸੀ। ਅੱਜ ਲਗਭਗ ਵੀਹ ਦਿਨ ਬੀਤ ਜਾਣ ਦੇ ਬਾਵਜੂਦ ਸਿਹਤ ਡਾਇਰੈਕਟਰਾਂ ਵੱਲੋਂ ਸਿਹਤ ਮੁਲਾਜ਼ਮਾਂ ਨਾਲ ਮੀਟਿੰਗ ਕਰਨਾ ਜ਼ਰੂਰੀ ਨਹੀਂ ਸਮਝਿਆ ਗਿਆ, ਇਸ ਤੋਂ ਇਹ ਜਾਪਦਾ ਹੈ ਕੇ ਸਿਹਤ ਡਾਇਰੈਕਟਰ ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਜਿਸ ਕਾਰਨ ਸਿਹਤ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 20 ਅਗਸਤ ਨੂੰ ਸਿਹਤ ਵਿਭਾਗ ਦੇ ਦਫ਼ਤਰ ਚੰਡੀਗੜ੍ਹ 34 ਏ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਉਪਰੰਤ ਮਾਰਚ ਸਿਹਤ ਮੰਤਰੀ ਦੀ ਕੋਠੀ ਵੱਲ ਕੀਤਾ ਜਾਵੇਗਾ। ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੇ ਸਮੂਹ ਆਊਟਸੋਰਸ ਅਤੇ ਪੈਰਾਮੈਡੀਕਲ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਅਹਿਦ ਕੀਤਾ ਗਿਆ।