ਜੱਸ ਪਿੱਪਲੀ ਪਾਰਟੀ ਦੇ ਮਿਹਨਤੀ ਤੇ ਸਰਗਰਮ ਵਰਕਰ-ਮਲੂਕਾ, ਮਹਿਰਾਜ
ਮਹਿਰਾਜ, 19 ਅਗਸਤ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਜੱਸ ਪਿੱਪਲੀ (ਮਹਿਰਾਜ) ਨੂੰ ਪੰਜਾਬ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਜੱਸ ਪਿੱਪਲੀ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਜ
ਜੱਸ ਪਿੱਪਲੀ ਦੀ ਨਿਯੁਕਤੀ ’ਤੇ ਅਕਾਲੀ ਆਗੂਆਂ ਵਲੋਂ ਸਵਾਗਤ
20-08-2026
ਮਹਿਰਾਜ, 19 ਅਗਸਤ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਜੱਸ ਪਿੱਪਲੀ (ਮਹਿਰਾਜ) ਨੂੰ ਪੰਜਾਬ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਜੱਸ ਪਿੱਪਲੀ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੱਸ ਪਿੱਪਲੀ ਪਾਰਟੀ ਦੇ ਮਿਹਨਤੀ ਅਤੇ ਸਰਗਰਮ ਵਰਕਰ ਹਨ, ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਜੱਸ ਪਿੱਪਲੀ ਦੀ ਨਿਯੁੱਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਨੇ ਕਿਹਾ ਕਿ ਜੱਸ ਪਿੱਪਲੀ ਲੰਮੇ ਸਮੇਂ ਤੋਂ ਪਾਰਟੀ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸਰਗਰਮੀ, ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਮਿਲੀ ਇਹ ਜ਼ਿੰਮੇਵਾਰੀ ਪੂਰੀ ਤਰ੍ਹਾਂ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਜੱਸ ਪਿੱਪਲੀ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨਗੇ। ਜੱਸ ਪਿੱਪਲੀ ਨੇ ਨਿਯੁੱਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਸਮੇਤ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।