19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫੁੱਲੋ ਮਿੱਠੀ ਦੇ ਨੌਜਵਾਨ ਦੇ ਖ਼ੁਦਕੁਸ਼ੀ ਮਾਮਲੇ ’ਚ 2 ਔਰਤਾਂ ਸਮੇਤ 4 ਵਿਰੁੱਧ ਮਾਮਲਾ ਦਰਜ

ਸੰਗਤ ਮੰਡੀ, 19 ਅਗਸਤ (ਅੰਮ੍ਰਿਤਪਾਲ ਸ਼ਰਮਾ)- ਬੀਤੇ ਦਿਨੀਂ ਪਿੰਡ ਫੁੱਲੋ ਮਿੱਠੀ ਦੇ ਇੱਕ ਨੌਜਵਾਨ ਵੱਲੋਂ ਆਪਣੇ ਘਰ ‘ਚ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਥਾਣਾ ਸੰਗਤ ਦੀ ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਦੇ ਅਧਾਰ ‘ਤੇ ਦੋ ਔਰਤਾਂ ਸਮੇਤ ਚਾਰ ਜਣਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵੀਰ ਸਿੰਘ ਪੁੱਤਰ ਪਿਆਰੇ ਲਾਲ ਵਾਸੀ ਪਿੰਡ ਫੁੱਲੋ ਮਿੱਠੀ ਦੀ ਪਤਨੀ ਰੇਖਾ ਰਾਣੀ ਦੇ ਬਿਆਨਾਂ ‘ਤੇ ਥਾਣਾ ਸੰਗਤ ਦੀ ਪੁਲਿਸ ਵੱਲੋਂ ਰੀਤੂ ਰਾਣੀ ਪਤਨੀ ਕੇਵਲ ਸਿੰਘ ਵਾਸੀ ਬਠਿੰਡਾ, ਉਗਰਸੈਨ ਅਤੇ ਭਾਵਨਾ ਵਾਸੀ ਸੰਗਤ ਮੰਡੀ ਅਤੇ ਵਿਪਨ ਕੁਮਾਰ ਵਾਸੀ ਮਾਡਲ ਟਾਊਨ ਬਠਿੰਡਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 20-08-2026
ਸੰਗਤ ਮੰਡੀ, 19 ਅਗਸਤ (ਅੰਮ੍ਰਿਤਪਾਲ ਸ਼ਰਮਾ)- ਬੀਤੇ ਦਿਨੀਂ ਪਿੰਡ ਫੁੱਲੋ ਮਿੱਠੀ ਦੇ ਇੱਕ ਨੌਜਵਾਨ ਵੱਲੋਂ ਆਪਣੇ ਘਰ ‘ਚ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਥਾਣਾ ਸੰਗਤ ਦੀ ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਦੇ ਅਧਾਰ ‘ਤੇ ਦੋ ਔਰਤਾਂ ਸਮੇਤ ਚਾਰ ਜਣਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵੀਰ ਸਿੰਘ ਪੁੱਤਰ ਪਿਆਰੇ ਲਾਲ ਵਾਸੀ ਪਿੰਡ ਫੁੱਲੋ ਮਿੱਠੀ ਦੀ ਪਤਨੀ ਰੇਖਾ ਰਾਣੀ ਦੇ ਬਿਆਨਾਂ ‘ਤੇ ਥਾਣਾ ਸੰਗਤ ਦੀ ਪੁਲਿਸ ਵੱਲੋਂ ਰੀਤੂ ਰਾਣੀ ਪਤਨੀ ਕੇਵਲ ਸਿੰਘ ਵਾਸੀ ਬਠਿੰਡਾ, ਉਗਰਸੈਨ ਅਤੇ ਭਾਵਨਾ ਵਾਸੀ ਸੰਗਤ ਮੰਡੀ ਅਤੇ ਵਿਪਨ ਕੁਮਾਰ ਵਾਸੀ ਮਾਡਲ ਟਾਊਨ ਬਠਿੰਡਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਰੇਖਾ ਰਾਣੀ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾ ‘ਚ ਕਿਹਾ ਕਿ ਉਸ ਦਾ ਪਤੀ ਵੀਰ ਸਿੰਘ (38) ਮਾਮਲੇ ਦੇ ਆਰੋਪੀ ਆਰੋਪੀ ਉਗਰਸੈਨ ਦੀ ਦੁਕਾਨ ‘ਤੇ ਕੰਮ ਕਰਦਾ ਸੀ, ਸਾਹਮਣੇ ਵਿਪਨ ਕੁਮਾਰ ਦੀ ਦੁਕਾਨ ‘ਤੇ ਰੀਤੂ ਰਾਣੀ ਕੰਮ ਕਰਦੀ ਸੀ, ਜਿਸ ਨਾਲ ਉਸ ਦੀ ਜਾਣ-ਪਛਾਣ ਸੀ, ਜਿਸ ਦਾ ਉਕਤ ਆਰੋਪੀਆਂ ਨੂੰ ਪਤਾ ਸੀ। ਜਿਸ ਕਾਰਨ ਉਨ੍ਹਾਂ ਮ੍ਰਿਤਕ ਨੂੰ ਬਲੈਕਮੇਲ ਕਰਕੇ ਉਸ ਤੋਂ ਸਾਢੇ ਤਿੰਨ ਲੱਖ ਰੁਪਏ ਅਤੇ ਕਰੀਬ 4 ਤੋਲੇ ਸੋਨਾ ਹਾਸਲ ਕਰ ਲਿਆ ਜਦੋਂ ਕਿ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰਦੇ ਸਨ, ਜਿਸ ਤੋਂ ਤੰਗ ਹੋ ਕੇ 16 ਅਗਸਤ ਨੂੰ ਉਸ ਦੇ ਪਤੀ ਨੇ ਆਪਣੇ ਘਰ ‘ ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅੱਜ ਮਾਮਲੇ ਦੇ ਅਰੋਪੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਮਹੇਸ਼, ਪ੍ਰਵੀਨ ਕੁਮਾਰ ਅਤੇ ਬੀਕੇਯੂ ਡਕੌਦਾ ਦੇ ਬਲਵਿੰਦਰ ਸਿੰਘ ਜੇਠੂਕੇ ਦੀ ਅਗਵਾਈ ਹੇਠ ਥਾਣਾ ਸੰਗਤ ਮੂਹਰੇ ਧਰਨਾ ਲਗਾ ਦਿੱਤਾ। ਪਰਿਵਾਰਕ ਮੈਂਬਰ ਮੰਗ ਕਰ ਰਹੇ ਸਨ ਕਿ ਥਾਣਾ ਸੰਗਤ ਦੀ ਪੁਲਿਸ ਵੱਲੋਂ ਜਾਣ ਬੁੱਝ ਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਥਾਣਾ ਸੰਗਤ ਦੇ ਸਬ-ਇੰਸਪੈਕਟਰ ਮੋਹਨਦੀਪ ਸਿੰਘ ਵੱਲੋਂ ਆਰੋਪੀਆਂ ਦੀ ਜਲਦੀ ਗ੍ਰਿਫ਼ਤਾਰੀ ਦਾ ਵਿਸ਼ਵਾਸ ਦਿਵਾਏ ਜਾਣ ਤੋਂ ਬਾਅਦ ਨਾਲ ਧਰਨਾ ਸਮਾਪਤ ਕਰਕੇ ਮ੍ਰਿਤਕ ਦਾ ਅੰਤਿਮ ਸੰਸਕਾਰ ਪਿੰਡ ਫੁੱਲੋ ਮਿੱਠੀ ਵਿਖੇ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀ ਤਲਵੰਡੀ ਸਾਬੋ ਦੀ ਚੋਣ ਨੂੰ ਸੱਤਾ ਧਿਰ ਨੇ ਬਣਾਇਆ ‘ਵੱਕਾਰ’ ਦਾ ਸਵਾਲ ਅਗਲੀ ਖ਼ਬਰ ਮੈਰੀਲੈਂਡ ’ਚ ਬਣੇਗਾ 10 ਹਜ਼ਾਰ ਦਰਸ਼ਕਾਂ ਵਾਲਾ ਕ੍ਰਿਕਟ ਸਟੇਡੀਅਮ ਭਾਰਤੀ ਮੂਲ ਦੇ ਸੰਜੇ ਗੋਵਿਲ ਦਾ ਵੱਡਾ ਕਦਮ
Ad Position 24