19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੋਆਪ੍ਰੇਟਿਵ ਸੁਸਾਇਟੀ ਤਲਵੰਡੀ ਸਾਬੋ ਦੀ ਚੋਣ ਨੂੰ ਸੱਤਾ ਧਿਰ ਨੇ ਬਣਾਇਆ ‘ਵੱਕਾਰ’ ਦਾ ਸਵਾਲ

ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸੱਤਾਧਿਰ ਆਮ ਆਦਮੀ ਪਾਰਟੀ ਲਈ ਅੱਜ ਵੱਕਾਰ ਦਾ ਸਵਾਲ ਬਣੀ ਦਿਖਾਈ ਦਿੱਤੀ ਜਦੋਂਕਿ ਚੋਣਾਂ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਿਲ ਕਰਨ ਤੋਂ ਪਹਿਲਾਂ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਵਿਰੋਧੀ ਧਿਰ ਨਾਲ ਸਬੰਧਿਤ ਦੋ ਸੰਭਾਵੀ ਉਮੀਦਵਾਰਾਂ ਨੂੰ ਲੰਘੀ ਰਾਤ ਹੀ ਪੁਲਿਸ ਨੇ ਕਿਸੇ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਜਿਸ ਕਰਕੇ ਅੱਜ ਸਾਰਾ ਦਿਨ ਕੋਆਪ੍ਰੇਟਿਵ ਸੁਸਾਇਟੀ ਦਾ ਦਫ਼ਤਰ ਪੁਲਿਸ ਛਾਉਣੀ ਬਣਿਆ ਰਿਹਾ। ਅੱਜ ਸਵੇਰੇ ਚੋਣਾਂ ਲਈ ਜਿਉਂ ਹੀ ਨਾਮਜ਼ਦਗੀਆਂ ਭਰਨ ਵਾਸਤੇ ਸਾਰੀਆਂ ਧਿਰਾਂ ਦੇ ਨੁਮਾਇੰਦੇ ਕੋਆਪ੍ਰੇਟਿਵ ਸੁਸਾਇਟੀ ਪਹੁੰਚੇ ਤਾਂ ਸੱਤਾਧਿਰ ਖ਼ਿਲਾਫ਼ ਸਾਂਝਾ ਮੋਰਚਾ ਬਣਾ ਕੇ ਚੋਣ ਲੜਨ ਵਾਲੀ ਧਿਰ ਨੂੰ ਪਤਾ ਲੱਗਾ ਕਿ ਉਨ੍ਹਾਂ ਵਲੋਂ ਚੋਣ ਮੈਦਾਨ ਚ ਉਤਾਰੇ ਜਾਣ ਵਾਲੇ ਦੋ ਉਮੀਦਵਾਰਾਂ ਸਮੁੰਦਾ ਸਿੰਘ ਗਿੱਲ ਅਤੇ ਕੈਲਾ ਸਿੰਘ ਸਰਾਂ ਨੂੰ ਪੁਲਿਸ ਨੇ ਬੀਤੀ ਰਾਤ ਕਿਸੇ ਮਾਮਲੇ ਚ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਪੁਲਿਸ ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਵਿਰੋਧੀ ਧਿਰਾਂ ਨੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦੇ ਦਿੱਤੀ ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸੱਤਾਧਿਰ ਆਮ ਆਦਮੀ ਪਾਰਟੀ ਲਈ ਅੱਜ ਵੱਕਾਰ ਦਾ ਸਵਾਲ ਬਣੀ ਦਿਖਾਈ ਦਿੱਤੀ ਜਦੋਂਕਿ ਚੋਣਾਂ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਿਲ ਕਰਨ ਤੋਂ ਪਹਿਲਾਂ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਵਿਰੋਧੀ ਧਿਰ ਨਾਲ ਸਬੰਧਿਤ ਦੋ ਸੰਭਾਵੀ ਉਮੀਦਵਾਰਾਂ ਨੂੰ ਲੰਘੀ ਰਾਤ ਹੀ ਪੁਲਿਸ ਨੇ ਕਿਸੇ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਜਿਸ ਕਰਕੇ ਅੱਜ ਸਾਰਾ ਦਿਨ ਕੋਆਪ੍ਰੇਟਿਵ ਸੁਸਾਇਟੀ ਦਾ ਦਫ਼ਤਰ ਪੁਲਿਸ ਛਾਉਣੀ ਬਣਿਆ ਰਿਹਾ। ਅੱਜ ਸਵੇਰੇ ਚੋਣਾਂ ਲਈ ਜਿਉਂ ਹੀ ਨਾਮਜ਼ਦਗੀਆਂ ਭਰਨ ਵਾਸਤੇ ਸਾਰੀਆਂ ਧਿਰਾਂ ਦੇ ਨੁਮਾਇੰਦੇ ਕੋਆਪ੍ਰੇਟਿਵ ਸੁਸਾਇਟੀ ਪਹੁੰਚੇ ਤਾਂ ਸੱਤਾਧਿਰ ਖ਼ਿਲਾਫ਼ ਸਾਂਝਾ ਮੋਰਚਾ ਬਣਾ ਕੇ ਚੋਣ ਲੜਨ ਵਾਲੀ ਧਿਰ ਨੂੰ ਪਤਾ ਲੱਗਾ ਕਿ ਉਨ੍ਹਾਂ ਵਲੋਂ ਚੋਣ ਮੈਦਾਨ ਚ ਉਤਾਰੇ ਜਾਣ ਵਾਲੇ ਦੋ ਉਮੀਦਵਾਰਾਂ ਸਮੁੰਦਾ ਸਿੰਘ ਗਿੱਲ ਅਤੇ ਕੈਲਾ ਸਿੰਘ ਸਰਾਂ ਨੂੰ ਪੁਲਿਸ ਨੇ ਬੀਤੀ ਰਾਤ ਕਿਸੇ ਮਾਮਲੇ ਚ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਪੁਲਿਸ ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਵਿਰੋਧੀ ਧਿਰਾਂ ਨੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦੇ ਦਿੱਤੀ ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਜਿਸ ਨੂੰ ਦੇਖਦਿਆਂ ਡੀ.ਐਸ.ਪੀ ਤਲਵੰਡੀ ਸਾਬੋ ਜਸਜੋਯਤ ਸਿੰਘ ਦੀ ਅਗਵਾਈ ਹੇਠ ਭਾਰੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ। ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਮੌਕੇ ਦੋਸ਼ ਲਾਏ ਕਿ ਸੱਤਾਧਿਰ ਧੱਕੇ ਨਾਲ ਸੁਸਾਇਟੀ ਦੀ ਚੋਣ ਜਿੱਤਣਾ ਚਾਹੁੰਦੀ ਹੈ ਪਰ ਅਜਿਹਾ ਹੋਣ ਨਹੀਂ ਦਿੱਤਾ ਜਾਵੇਗਾ। ਕਾਂਗਰਸੀ ਆਗੂ ਹਰਬੰਸ ਸਿੰਘ ਨੇ ਵੀ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਲਾਏ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਕਾਗ਼ਜ਼ ਭਰਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਜਦੋਂਕਿ ‘ਆਪ’ ਦੇ ਸੀਨੀਅਰ ਆਗੂ ਹਰਜੀਤ ਸਿੰਘ ਸਰਾਂ ਮੁਤਾਬਿਕ ਚੋਣ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ, ਸਾਰੇ ਉਮੀਦਵਾਰ ਨਾਮਜ਼ਦਗੀਆਂ ਭਰ ਰਹੇ ਹਨ ਧੱਕੇਸ਼ਾਹੀ ਦੇ ਇਲਜ਼ਾਮ ਬੇਬੁਨਿਆਦ ਹਨ। ਉੱਧਰ 9 ਵਜੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰਨ ਦਾ ਸ਼ੁਰੂ ਹੋਇਆ ਦੌਰ ਤਾਂ ਭਾਵੇਂ ਸਾਢੇ ਗਿਆਰਾਂ ਵਜੇ ਖ਼ਤਮ ਹੋ ਗਿਆ ਪਰ ਨਾਮਜ਼ਦਗੀਆਂ ਦੀ ਪੜਤਾਲ ਤੋਂ ਬਾਅਦ ਨਿਯਮਾਂ ਮੁਤਾਬਿਕ ਚੋਣ ਮੈਦਾਨ ‘ਚ ਰਹਿ ਗਏ ਉਮੀਦਵਾਰਾਂ ਦੀ ਜੋ ਸੂਚੀ ਸ਼ਾਮ ਪੰਜ ਵਜੇ ਲੱਗਣੀ ਸੀ ਉਹ ਸੱਤ ਵਜੇ ਲੱਗ ਸਕੀ। ਚੋਣ ਅਧਿਕਾਰੀ ਮਨਜਿੰਦਰ ਸਿੰਘ ਮੁਤਾਬਿਕ ਕੁੱਲ 22 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਿਲ ਕੀਤੀਆਂ ਗਈਆਂ ਤੇ ਸੱਤ ਉਮੀਦਵਾਰਾਂ ਤੇ ਲੱਗੇ ਇਤਰਾਜ਼ਾਂ ਦੀ ਪੜਤਾਲ ਕਾਰਣ ਸੂਚੀ ਲੇਟ ਲੱਗ ਸਕੀ। ਉਨ੍ਹਾਂ ਮੁਤਾਬਿਕ ਹੁਣ ਦੋ ਨਾਮਜ਼ਦਗੀਆਂ ਰੱਦ ਹੋਣ ਤੇ ਕੁਝ ਵਲੋਂ ਕਾਗ਼ਜ਼ ਵਾਪਸ ਲੈਣ ਕਾਰਣ ਕੁਲ 15 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ ਜਦੋਂਕਿ ਚੁਣੇ ਜਾਣ ਵਾਲੇ ਕੁਲ 11 ਮੈਂਬਰਾਂ ਚੋਂ ਇੱਕ ਕੁਲਦੀਪ ਸਿੰਘ ਪੁੱਤਰ ਹਰਭਜਨ ਸਿੰਘ ਫਤਹਿਗੜ੍ਹ ਨੌ ਆਬਾਦ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ।ਬਾਕੀ 10 ਮੈਂਬਰਾਂ ਦੀ ਚੋਣ ਲਈ ਵੋਟਾਂ 21 ਅਗਸਤ ਨੂੰ ਪਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤੰਗਰਾਲੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਵੀਡੀਓ ਹੋਇਆ ਵਾਇਰਲ ਪੁਲਿਸ ਮਾਮਲੇ ਦੀ ਜਾਂਚ ‘ ਚ ਜੁਟੀ ਅਗਲੀ ਖ਼ਬਰ ਫੁੱਲੋ ਮਿੱਠੀ ਦੇ ਨੌਜਵਾਨ ਦੇ ਖ਼ੁਦਕੁਸ਼ੀ ਮਾਮਲੇ ’ਚ 2 ਔਰਤਾਂ ਸਮੇਤ 4 ਵਿਰੁੱਧ ਮਾਮਲਾ ਦਰਜ
Ad Position 24