22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਖ ਅਧਿਆਪਕ ਨਾਹਰ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਬਠਿੰਡਾ, 21 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੇਵਾ ਮੁਕਤ ਮੁੱਖ ਅਧਿਆਪਕ ਸਵ. ਨਾਹਰ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਜੀਵਨ ਪ੍ਰਕਾਸ਼, ਮਾਡਲ ਟਾਊਨ, ਫੇਜ਼-1, ਬਠਿੰਡਾ ਵਿਖੇ ਹੋਈ।

Ad Position 21
No active advertisement
ਬਠਿੰਡਾ ਵਿਖੇ ਮੁੱਖ ਅਧਿਆਪਕ ਨਾਹਰ ਸਿੰਘ ਸਿੱਧੂ ਦੇ ਸ਼ਰਧਾਂਜਲੀ ਸਮਾਗਮ ਵਿਚ ਪੁੱਜੀਆਂ ਹੋਈਆਂ ਸੰਗਤਾਂ ਦਾ ਇਕੱਠ। ਤਸਵੀਰਾਂ : ਲਵਲੀ 22-08-2026
ਬਠਿੰਡਾ, 21 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੇਵਾ ਮੁਕਤ ਮੁੱਖ ਅਧਿਆਪਕ ਸਵ. ਨਾਹਰ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਜੀਵਨ ਪ੍ਰਕਾਸ਼, ਮਾਡਲ ਟਾਊਨ, ਫੇਜ਼-1, ਬਠਿੰਡਾ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਲੋਕਾਂ ਵਲੋਂ ਨਾਹਰ ਸਿੰਘ ਸਿੱਧੂ ਨੂੰ ਭਾਵਪੂਰਵਕ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਸੰਬੋਧਨ ਕਰਦਿਆਂ ਸ. ਨਾਹਰ ਸਿੰਘ ਸਿੱਧੂ ਦੀ ਸਾਦਗੀ, ਮਿਲਾਪੜੇ ਸੁਭਾਅ, ਸਿੱਖਿਆ ਪ੍ਰਤੀ ਸਮਰਪਣ ਅਤੇ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਰਾਜਨ ਗਰਗ ਨੇ ਕਿਹਾ ਕਿ ਸਤਿਕਾਰਤ ਨਾਹਰ ਸਿੰਘ ਸਿੱਧੂ ਨੇ ਆਪਣੀ ਪੂਰੀ ਜ਼ਿੰਦਗੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਬਿਤਾਈ। ਇਕ ਅਧਿਆਪਕ ਵਜੋਂ ਉਨ੍ਹਾਂ ਨੇ ਕਈ ਪੀੜ੍ਹੀਆਂ ਨੂੰ ਸਿੱਖਿਆ ਦੇ ਕੇ ਸਮਾਜ ਦੀ ਬਿਹਤਰੀ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਨਾਹਰ ਸਿੰਘ ਵਾਲੇ ਗੁਣ ਉਨ੍ਹਾਂ ਦੇ ਬੇਟੇ ਗੁਰਮੀਤ ਸਿੰਘ ਵਿਚ ਹਨ, ਪਰ ਅਜੇ ਉਨ੍ਹਾਂ ਦੇ ਕਿਰਦਾਰ ਦਾ ਇੰਤਕਾਲ ਚੜ੍ਹਾਉਣ ਲਈ ਗੁਰਮੀਤ ਨੂੰ ਬਹੁਤ ਮਿਹਨਤ ਕਰਨੀ ਪੈਣੀ ਹੈ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਨਾਹਰ ਸਿੰਘ ਸਿੱਧੂ ਦਾ ਜੀਵਨ ਅਧਿਆਪਕ ਵਰਗ ਅਤੇ ਸਮੁੱਚੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਵਲੋਂ ਪੜ੍ਹਾਏ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਵਿਰਾਸਤ ਹਨ। ਅੰਮ੍ਰਿਤ ਗਿੱਲ ਨੇ ਕਿਹਾ ਕਿ ਨਾਹਰ ਸਿੰਘ ਸਿੱਧੂ ਇਕ ਨੇਕਦਿਲ, ਮਿਲਾਪੜੇ ਅਤੇ ਸਾਫ਼-ਸੁਥਰੀ ਸੋਚ ਵਾਲੇ ਇਨਸਾਨ ਸਨ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਸਿੱਖਿਆ ਅਤੇ ਸਮਾਜ ਦੀ ਸੇਵਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਸਟੇਜ ਸੰਚਾਲਨ ਕਰਦਿਆਂ ਅਮਰਿੰਦਰ ਸਿੰਘ ਢਿੱਲੋਂ ਪ੍ਰਧਾਨ ਕਾਂਗਰਸ ਕਿਸਾਨ ਵਿੰਗ ਬਠਿੰਡਾ ਨੇ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਦਰਸ਼ਨ ਸਿੰਘ ਕੋਟਫੱਤਾ, ਕਾਂਗਰਸੀ ਆਗੂ ਹਰਵਿੰਦਰ ਸਿੰਘ ਲਾਡੀ, ਜਥੇਦਾਰ ਹਰਦਿਆਲ ਸਿੰਘ ਚਾਉਂਕੇ, ਕਿਰਨਜੀਤ ਗਹਿਰੀ, ਸੁਰਿੰਦਰਪਾਲ ਸਿੰਘ ਸਾਬਕਾ ਡਿਪਟੀ ਸੁਪਰਡੈਂਟ ਜੇਲ੍ਹ, ਪੰਜਾਬੀ ਲੋਕ ਗਾਇਕ ਰਾਜਾ ਸਿੱਧੂ , ਗੀਤਕਾਰ ਜਨਕ ਸ਼ਰਮੀਲਾ, ਗੁਰਚਰਨ ਸਿੰਘ ਜੰਡਾਂਵਾਲਾ, ਕੌਂਸਲਰ ਰਵੀਇੰਦਰ ਸਿੰਘ ਰਵੀ ਜਲਾਲ, ਸ਼ਿੰਗਾਰਾ ਸਿੰਘ ਮਾਨ ਸੂਬਾ ਸਕੱਤਰ ਬੀਕੇਯੂ ਉਗਰਾਹਾਂ ਆਦਿ ਨੇ ਸ਼ਰਧਾਂਜਲੀ ਸਮਾਗਮ ’ਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬੇਟਾ ਗੁਰਮੀਤ ਸਿੰਘ ਸਿੱਧੂ ਬਲਾਕ ਪ੍ਰਧਾਨ ਕਿਸਾਨ ਵਿੰਗ-1 ਬਠਿੰਡਾ ਨੇ ਉਨ੍ਹਾਂ ਦੇ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੋਣ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਚ 80ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਨੇਪਰੇ ਚੜ੍ਹੀ ਕੋਆਪ੍ਰੇਟਿਵ ਸੁਸਾਇਟੀ ਤਲਵੰਡੀ ਸਾਬੋ ਦੀ ਚੋਣ, 10 ਮੈਂਬਰ ਐਲਾਨੇ ਗਏ ਜੇਤੂ
Ad Position 24