24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੀ ਮੀਟਿੰਗ ਸੰਗਠਨ ਨੂੰ ਹੇਠਲੇ ਪੱਧਰ ’ ਤੇ ਮਜ਼ਬੂਤ ਕਰਨ ਲਈ ਕੀਤੀ ਵਿਉਂਤਬੰਦੀ

ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤੇ ਚੱਲਦਿਆਂ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਪਾਰਟੀ ਵਲੋਂ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਅਤੇ ਯੂਥ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 23-08-2026
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤੇ ਚੱਲਦਿਆਂ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਪਾਰਟੀ ਵਲੋਂ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਅਤੇ ਯੂਥ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਓ.ਐਸ.ਡੀ. ਗੁਰਚਰਨ ਸਿੰਘ, ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸਿੱਧੂ ਅਤੇ ਹਲਕਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ ਵਲੋਂ ਸਾਂਝੇ ਤੌਰ ਤੇ ਕੀਤੀ ਗਈ ਇਸ ਮੌਕੇ ਹਲਕਾ ਇੰਚਾਰਜ ਗੁਰਚਰਨ ਸਿੰਘ ਨੇ ਕਿਹਾ ਕਿ ਯੂਥ ਅਕਾਲੀ ਦਲ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਹੈ ਅਤੇ ਹਰ ਨਵੇਂ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣਾ ਤੇ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਾ। ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਸੰਗਠਨ ਨੂੰ ਪਿੰਡ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਮੈਂਬਰਸ਼ਿਪ ਮੁਹਿੰਮ ਅਤੇ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਮੌਕੇ ਯੂਥ ਦੇ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨ ਗੁਰਕੀਰਤ ਸਿੰਘ ਜੋਨੀ ਪਥਰਾਲਾ, ਨਵਦੀਪ ਸਿੰਘ ਸੰਗਤ, ਤੇਜਿੰਦਰ ਸਿੰਘ ਢਿੱਲੋਂ ਨੰਦਗੜ੍ਹ, ਮਨਪ੍ਰੀਤ ਸਿੰਘ ਬੱਲੂਆਣਾ, ਲਖਵਿੰਦਰ ਸਿੰਘ ਸਦਰ ਬਠਿੰਡਾ, ਸ਼ਮਿੰਦਰ ਸਿੰਘ ਕੋਟਸ਼ਮੀਰ ਅਤੇ ਮਨਜੀਤ ਸਿੰਘ ਵਿੱਕੀ ਕੋਟਫੱਤਾ ਨੂੰ ਹਲਕਾ ਇੰਚਾਰਜ ਵੱਲੋਂ ਸਿਰੋਪਾ ਪਾ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਜੋਧ ਸਿੰਘ ਬਾਂਡੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ‘ ਦੀਕਸ਼ਾਰੰਭ – ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਕਰ... ਅਗਲੀ ਖ਼ਬਰ ਡੀ.ਏ.ਵੀ ਕਾਲਜ ’ਚ ਟੈਲੀਕਾਮ ਖਪਤਕਾਰ ਸੁਰੱਖਿਆ ਅਤੇ ਸਾਈਬਰ ਸੁਰੱਖਿਆ ਬਾਰੇ ਇੰਟਰੈਕਟਿਵ ਸੈਸ਼ਨ ਕਰਵਾਇਆ
Ad Position 24