ਮਾਨਸਾ, 24 ਅਗਸਤ (ਸ.ਰਿ.)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਅਨਮੈਪਡ ਵੋਟਰਾਂ ਨੂੰ ਸੁਣਵਾਈ ਦਾ ਉਚਿੱਤ ਮੌਕਾ ਦਿੱਤਾ ਜਾਵੇ ਅਤੇ ਪੇਸ਼ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਨਿਰਪੱਖਤਾ ਨਾਲ ਪੜਤਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਦੀ ਸੁਣਵਾਈ ਨਾਲ ਸਬੰਧਿਤ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਐੱਸ.ਆਈ.ਆਰ. ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਹਾਜ਼ਰ ਸਨ।