25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਚੇਅਰਪਰਸਨ ਰਣਧੀਰ ਕੌਰ ਕਲੇਰ ਅਤੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ।

Ad Position 21
No active advertisement
ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸਮਾਗਮ ਦੌਰਾਨ ਮਹਿਲਾਵਾਂ ਨੂੰ ਸਨਮਾਨਿਤ ਕਰਦੇ ਹੋਏ ਰਣਧੀਰ ਕੌਰ ਕਲੇਰ ਆਦਿ। ਤਸਵੀਰ ਸੁਖਪਾਲ ਸਿੰਘ ਸੋਨੀ 25-08-2026
ਭਗਤਾ ਭਾਈਕਾ, 24 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਚੇਅਰਪਰਸਨ ਰਣਧੀਰ ਕੌਰ ਕਲੇਰ ਅਤੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ। ਸਕੂਲ ਪ੍ਰਿੰਸੀਪਲ ਅਰਵਿੰਦ ਸ਼ਰਮਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਅਤੇ ਬੱਚਿਆਂ ਦੀ ਮਾਤਾਵਾਂ ਵੀ ਪੰਜਾਬੀ ਪਹਿਰਾਵੇ ਵਿਚ ਸਜ ਧਜ ਕੇ ਪਹੁੰਚੀਆਂ। ਸਮਾਗਮ ਦੌਰਾਨ ਬੱਚਿਆਂ ਵਲੋਂ ਗਿੱਧਾ, ਭੰਗੜਾ ਬੋਲੀਆਂ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਵਿਹੜੇ ਵਿਚ ਪੀਂਘਾਂ ਝੂਟ ਕੇ ਪੰਜਾਬੀ ਲੋਕ ਗੀਤ ਗਾ ਕੇ ਤੀਆਂ ਦੇ ਤਿਉਹਾਰ ਦਾ ਪੂਰਾ ਰੰਗ ਬੰਨਿਆ ਗਿਆ। ਮਿਸ ਤੀਜ ਅਤੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਰਲੀਨ ਕੌਰ ਬਾਰ੍ਹਵੀਂ ਸਾਇੰਸ ਅਤੇ ਜਪਨੀਤ ਕੌਰ ਬਾਰਵੀਂ ਸਾਇੰਸ ਦੀਆਂ ਵਿਦਿਆਰਥਣਾਂ ਨੇ ਕਰਮਵਾਰ ਮਿਸ ਤੀਜ ਅਤੇ ਮਿਸ ਪੰਜਾਬਣ ਦਾ ਖਿਤਾਬ ਹਾਸਿਲ ਕੀਤਾ। ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਮੁੱਖ ਮਹਿਮਾਨ ਰਣਧੀਰ ਕੌਰ ਕਲੇਰ ਨੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਵਿਚ ਖਾਣ ਪੀਣ ਲਈ ਸਟਾਲਾਂ ਦਾ ਵੀ ਉਚੇਚਾ ਪ੍ਰਬੰਧ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਿਭਾਗ ਦੀ ਲਾਪ੍ਰਵਾਹੀ ਕਾਰਨ ਬੰਦ ਹੋਣ ਕਿਨਾਰੇ ਹੈ ਬਹਿਮਣ ਦੀਵਾਨਾ ਦਾ ਰੇਲਵੇ ਸਟੇਸ਼ਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਨੇ ਚੰਡੀਗੜ੍ਹ ਮੋਰਚੇ ਲਈ ਖਿੱਚੀ ਤਿਆਰੀ
Ad Position 24