ਵਿਸ਼ੇਸ਼ ਗਹਿਰੀ ਸੁਧਾਈ-ਅਨਮੈਪਡ ਵੋਟਰਾਂ ਦੀ ਵਿਸ਼ੇਸ਼ ਸੁਣਵਾਈ ਜਾਰੀ
ਬਠਿੰਡਾ, 24 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਵਿਸ਼ੇਸ਼ ਗਹਿਰੀ ਸੁਧਾਈ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ. ਏ.
ਬਠਿੰਡਾ, 24 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਵਿਸ਼ੇਸ਼ ਗਹਿਰੀ ਸੁਧਾਈ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ. ਏ. ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਵਿਚ ਸਾਲ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਣ ਵਾਲੇ (ਜਿੰਨ੍ਹਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਮੈਪਿੰਗ ਨਹੀਂ ਹੋਈ) ਵੋਟਰਾਂ ਨੂੰ ਨੋਟਿਸ ਜਾਰੀ ਕਰਨ ਅਤੇ ਸੁਣਵਾਈ ਦੀ ਪ੍ਰਕਿਰਿਆ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਸਹਾਇਕ ਈ.ਆਰ.ਓ ਵਲੋਂ ਸੁਣਵਾਈ ਪ੍ਰਕਿਰਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਵੋਟਰਾਂ ਦੀ ਪੂਰੀ ਸੁਣਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਦਸਤਾਵੇਜ਼ਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਦੀ ਵੋਟ ਕੱਟੀ ਨਾ ਜਾਵੇ ਅਤੇ ਉਨ੍ਹਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਜ਼ਿਲ੍ਹੇ ਦੇ ਸਬੰਧਿਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰਾਪਤ ਹੋਏ ਨੋਟਿਸ ਅਨੁਸਾਰ ਨਿਰਧਾਰਿਤ ਮਿਤੀ, ਸਮੇਂ ਅਤੇ ਸਥਾਨ ’ਤੇ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਸੁਣਵਾਈ ਲਈ ਜ਼ਰੂਰ ਪਹੁੰਚਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਮ ਡਰਾਫਟ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ 2026 ਤੱਕ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਦਸਤੀ ਰੂਪ ਵਿਚ ਆਪਣਾ ਦਾਅਵਾ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਰਕੇ ਕੋਈ ਯੋਗ ਵੋਟਰ ਰਹਿ ਗਿਆ ਹੈ ਤਾਂ ਉਹ ਦਾਅਵੇ ਅਤੇ ਇਤਰਾਜ਼ ਦਰਜ ਕਰਾਉਣ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੇ ਪੜਾਅ ਵਿਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਅੰਤਿਮ ਵੋਟਰ ਸੂਚੀ ਵਿਚ ਉਨ੍ਹਾਂ ਦਾ ਨਾਮ ਸ਼ਾਮਲ ਹੋ ਸਕੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 202 6 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।