24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਨਿੱਜੀ ਸਕੂਲ ਵੀ ਪਹਿਲ ਕਰਨ-ਜਥੇਦਾਰ ਗੜਗੱਜ

ਭੀਖੀ, 24 ਅਗਸਤ (ਬਲਕਾਰ ਸਿੰਘ ਸਹੋਤਾ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਕੂਲ ਅੱਗੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੇ ਵਿਦਿਆਰਥੀਆਂ ਨਾਲ ਕਈ ਸਵਾਲ ਜਵਾਬ ਕੀਤੇ ਅਤੇ ਪੰਜਾਬੀ ਵਰਨਮਾਲਾ ਦੇ ਅੱਖਰ ਸੁਣੇ।

Ad Position 21
No active advertisement
ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਸਿਲਵਰ ਵਾਟਿਕਾ ਸਕੂਲ ਸਮਾਓਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ। ਤਸਵੀਰ : ਬਲਕਾਰ ਸਿੰਘ ਸਹੋਤਾ 25-08-2026
ਭੀਖੀ, 24 ਅਗਸਤ (ਬਲਕਾਰ ਸਿੰਘ ਸਹੋਤਾ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਕੂਲ ਅੱਗੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੇ ਵਿਦਿਆਰਥੀਆਂ ਨਾਲ ਕਈ ਸਵਾਲ ਜਵਾਬ ਕੀਤੇ ਅਤੇ ਪੰਜਾਬੀ ਵਰਨਮਾਲਾ ਦੇ ਅੱਖਰ ਸੁਣੇ। ਉਨ੍ਹਾਂ ਖ਼ੁਸ਼ੀ ਜ਼ਾਹਿਰ ਕੀਤੀ ਕਿ ਇਸ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਰਨਮਾਲਾ ਜ਼ੁਬਾਨੀ ਯਾਦ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬੀ ਜ਼ੁਬਾਨ ਦੇ ਪਸਾਰ ਤੇ ਪ੍ਰਸਾਰ ਲਈ ਸਮੂਹਿਕ ਯਤਨਾਂ ਦੀ ਜ਼ਰੂਰਤ ਹੈ ਅਤੇ ਸੂਬੇ ਦੇ ਨਿੱਜੀ ਸਕੂਲਾਂ ਨੂੰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪਹਿਲ ਆਧਾਰਿਤ ਕਾਰਜ ਕਰਨਾ ਚਾਹੀਦਾ ਹੈ। ਸਕੂਲ ਦੀ ਦੂਸਰੀ ਜਮਾਤ ਦੀ ਵਿਦਿਆਰਥਣ ਹੇਜਲ ਰਿਸ਼ੀ ਪੰਜਾਬੀ ਵਰਨਮਾਲਾ ਦੇ ਅੱਖਰਾਂ ਦਾ ਵਿਖਿਆਨ ਕਰਦਾ ਗੀਤ ਸੁਣਾਇਆ, ਜਿਸ ਤੋਂ ਖ਼ੁਸ਼ ਹੋ ਕੇ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥਣ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਅਤੇ ਸਵਾਲ ਜਵਾਬ ਕਰਨ ਵਾਲੇ ਵਿਦਿਆਰਥੀਆਂ ਨੂੰ ਜਥੇਦਾਰ ਸਾਹਿਬ ਨੇ ਸਿਰੋਪਾਓ ਭੇਟ ਕਰ ਕੇ ਸਨਮਾਨ ਕੀਤਾ। ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਵਲੋਂ ਵੀ ਸਿੰਘ ਸਾਹਿਬ ਅਤੇ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਭੇਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 273 ਗ੍ਰਾਮ ਚਿੱਟਾ ਬਰਾਮਦ, 5 ਕਾਬੂ ਅਗਲੀ ਖ਼ਬਰ ਰੁਜ਼ਗਾਰ ਗਰੰਟੀ, ਖੇਤੀਬਾੜੀ ਤੇ ਮਨਰੇਗਾ ਕਾਨੂੰਨ ਬਚਾਉਣ ਲਈ ਨੀਤੀ ਬਦਲਣਾ ਸਮੇਂ ਦੀ ਜ਼ਰੂਰਤ - ਕਾ. ਧਾਲੀਵਾਲ/ਅਰਸ਼ੀ
Ad Position 24