24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਪ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਸਿੱਧੂ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਜਾਰੀ

ਭੁੱਚੋ ਮੰਡੀ, 24 ਅਗਸਤ (ਬਿੱਕਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਸਿੱਧੂ ਵਲੋਂ ਪਾਰਟੀ ਵਰਕਰਾਂ ਦਾ ਹੌਸਲਾ ਵਧਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਉਨ੍ਹਾਂ ਵਲੋਂ ਆਪਣੀ ਟੀਮ ਸਮੇਤ ਭੁੱਚੋ ਕੈਂਚੀਆਂ, ਭੁੱਚੋ ਕਲਾਂ, ਗੋਬਿੰਦਪੁਰਾ, ਜੋਗਾਨੰਦ, ਗਿੱਲਪਤੀ, ਭੋਖੜਾ, ਗੋਨਿਆਣਾ ਕਲਾਂ ਅਤੇ ਬਾਠ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਗੁਰਦੁਆਰਾ ਸਾਹਿਬ ਵਿਖੇ ਵਾਟਰ ਕੂਲਰ ਲਗਾਏ ਜਾਣ ਉਪਰੰਤ ਅਰਦਾਸ ਕਰਦੇ ਹੋਏ ਸੁਸਾਇਟੀ ਮੈਂਬਰ। ਤਸਵੀਰ : ਲਵਲੀ 25-08-2026
ਭੁੱਚੋ ਮੰਡੀ, 24 ਅਗਸਤ (ਬਿੱਕਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਸਿੱਧੂ ਵਲੋਂ ਪਾਰਟੀ ਵਰਕਰਾਂ ਦਾ ਹੌਸਲਾ ਵਧਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਉਨ੍ਹਾਂ ਵਲੋਂ ਆਪਣੀ ਟੀਮ ਸਮੇਤ ਭੁੱਚੋ ਕੈਂਚੀਆਂ, ਭੁੱਚੋ ਕਲਾਂ, ਗੋਬਿੰਦਪੁਰਾ, ਜੋਗਾਨੰਦ, ਗਿੱਲਪਤੀ, ਭੋਖੜਾ, ਗੋਨਿਆਣਾ ਕਲਾਂ ਅਤੇ ਬਾਠ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਟੀਮ ਦੇ ਐਡਵੋਕੇਟ ਮਨਿੰਦਰ ਸਿੰਘ ਵਾਈਸ ਪ੍ਰੈਜ਼ੀਡੈਂਟ ਲੀਗਲ ਸੈਲ, ਕੈਪਟਨ ਭੋਲਾ ਸਿੰਘ ਸਰਾਂ, ਗੁਰਮੀਤ ਸਿੰਘ ਨਾਟੂ, ਹਰਬੰਸ ਸਿੰਘ ਮੈਂਬਰ ਆਦਿ ਹਾਜ਼ਰ ਰਹੇ। ਪਿੰਡ ਭੁੱਚੋ ਕਲਾਂ ਵਿਖੇ ਪਾਰਟੀ ਵਰਕਰਾਂ ਰਾਜਵੀਰ ਸਿੰਘ ਦੇ ਘਰ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਲੇਖਪ੍ਰੀਤ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਵਲੋਂ ਕੀਤੇ ਗਏ ਕੋਲ ਭਲਾਈ ਦੇ ਕੰਮਾਂ ਨੂੰ ਪ੍ਰਚਾਰਨ ਲਈ ਹਰ ਘਰ ਤੱਕ ਪਹੁੰਚ ਕੀਤੀ ਜਾਵੇ। ਪਾਰਟੀ ਵਰਕਰਾਂ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਸੁਝਾਅ ਦਿੱਤੇ। ਇਸ ਮੌਕੇ ਗੁਰਪ੍ਰੀਤ ਸਿੰਘ ਸ਼ੇਰਗਿੱਲ, ਭਿੰਦਰ ਸਿੰਘ, ਕੁਲਵੰਤ ਸਿੰਘ, ਜਗਤਾਰ ਸਿੰਘ ਤਾਰਾ, ਬਲਪ੍ਰੀਤ ਸਿੰਘ, ਹਰਜਿੰਦਰ ਕੌਰ ਤੋਂ ਇਲਾਵਾ ਸਮੂਹ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਨੇਚਰ ਪਾਰਕ ਵਿਖੇ ਬੂਟੇ ਲਗਾਏ
Ad Position 24