ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਗ੍ਰਿਫ਼ਤਾਰ
ਬਠਿੰਡਾ, 24 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਦਾਅਵਾ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 71. 94 ਗ੍ਰਾਮ ਹੈਰੋਇਨ ਅਤੇ 150 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।
ਬਠਿੰਡਾ, 24 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਦਾਅਵਾ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 71.94 ਗ੍ਰਾਮ ਹੈਰੋਇਨ ਅਤੇ 150 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਨੇ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਸਥਾਨਕ ਜਲੇਬੀ ਚੌਕ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 71.94 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗਗਨਦੀਪ ਸਿੰਘ ਵਾਸੀ ਪਿੰਡ ਜਾਣੀਆ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਜੋਂ ਹੋਈ ਹੈ, ਜਿਸ ’ਤੇ ਥਾਣਾ ਸਿਵਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੀ ਮਹਿਲਾ ਪੁਲਿਸ ਅਧਿਕਾਰੀ ਵੀਰਇੰਦਰ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਪਾਸੋਂ ਲਾਭ ਸਿੰਘ ਵਾਸੀ ਕੋਟ ਬਖਤੂ ਤੇ ਅਮਰਨਾਥ ਵਾਸੀ ਸ਼ੇਰਗੜ੍ਹ ਨੂੰ 150 ਨਸ਼ੀਲੇ ਕੈਪਸੂਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਹੈ।