28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜਨਮੇਜਾ ਸਿੰਘ ਸੇਖੋਂ ਨੇ ਨਵ-ਨਿਯੁਕਤ ਪੀ.ਏ.ਸੀ ਮੈਂਬਰ ਕੰਵਰਜੀਤ ਸਿੰਘ ਦੀ ਨਿਯੁਕਤੀ ਦਾ ਸਵਾਗਤ

ਮੌੜ ਮੰਡੀ, 26 ਅਗਸਤ (ਗੁਰਜੀਤ ਸਿੰਘ ਕਮਾਲੂ): ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬੀਤੇ ਦਿਨੀਂ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 27-08-2026
ਮੌੜ ਮੰਡੀ, 26 ਅਗਸਤ (ਗੁਰਜੀਤ ਸਿੰਘ ਕਮਾਲੂ): ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬੀਤੇ ਦਿਨੀਂ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਮੈਂਬਰਾਂ ਦੀ ਨਿਯੁਕਤੀ ਕੀਤੀ ਸੀ, ਜਿਸ ਵਿਚ ਹਲਕਾ ਮੌੜ ਤੋਂ ਕੰਵਰਜੀਤ ਸਿੰਘ ਬੰਟੀ ਨੂੰ ਮੈਂਬਰ ਲਿਆ ਗਿਆ ਹੈ। ਅੱਜ ਮੌੜ ਮੰਡੀ ਵਿਖੇ ਪਾਰਟੀ ਦੇ ਦਫ਼ਤਰ ਵਿਖੇ ਪਹੁੰਚੇ ਕੰਵਰਜੀਤ ਸਿੰਘ ਬੰਟੀ ਦਾ ਸਵਾਗਤ ਕੀਤਾ ਗਿਆ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ। ਇਸ ਮੌਕੇ ਕੰਵਰਜੀਤ ਸਿੰਘ ਬੰਟੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਰਭਜਨ ਸਿੰਘ ਮਾਈਸਰਖਾਨਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਕਾ ਬੁਰਜ ,ਰਾਜਵੰਤ ਸਿੰਘ ਕੋਟਭਾਰਾ ਜ਼ਿਲ੍ਹਾ ਪ੍ਰਧਾਨ ਐੱਸ ਸੀ ਵਿੰਗ ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ,ਸੁਖਚੈਨ ਸਿੰਘ ਸਾਬਕਾ ਪ੍ਰਧਾਨ,ਮਨਦੀਪ ਸਿੰਘ ਚਨਾਰਥਲ ਹਲਕਾ ਪ੍ਰਧਾਨ ਯੂਥ ਵਿੰਗ, ਗੁਰਮੇਲ ਸਿੰਘ ਮਾਈਸਰਖਾਨਾ ਜ਼ਿਲ੍ਹਾ ਮੀਤ ਪ੍ਰਧਾਨ, ਗੁਰਬਚਨ ਸਿੰਘ ਬਾਬੇਕਾ,ਹਰਜਿੰਦਰ ਸਿੰਘ ਕੱਪੀ,ਗੁਰਜੀਤਪਾਲ ਸਿੰਘ ਗਿੰਨੀ, ਸੁਖਦੇਵ ਸਿੰਘ ਕਾਕਾ,ਮਨਦੀਪ ਸਿੰਘ ਬਾਬੇਕਾ, ਰਾਜਦੀਪ ਸਿੰਘ ਨੰਬਰਦਾਰ,ਹਰਵਿੰਦਰ ਸਿੰਘ ਹੈਪੀ ਜ਼ੈਦ, ਸੁਰਜੀਤ ਸਿੰਘ ਮਾਨਸਾ ਕਲਾਂ, ਸਰਦਾਰਾ ਸਿੰਘ ਐੱਮ ਸੀ, ਮਨਜਿੰਦਰ ਸਿੰਘ ਬਿੱਟੂ ਆਦਿ ਤੋਂ ਇਲਾਵਾ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਅਗਲੀ ਖ਼ਬਰ ਰੇਲਵੇ ਲਾਈਨਾਂ ਪਾਰ ਕਰਦਿਆਂ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ ਸੜਕ ਹਾਦਸਿਆਂ ’ਚ 2 ਨੌਜਵਾਨ ਜ਼ਖ਼ਮੀ
Ad Position 24