28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਫਤਿਹ ਗਰੁੱਪ ਰਾਮਪੁਰਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਰਕਲ ਕਬੱਡੀ ’ਚ ਮਾਰੀ ਬਾਜ਼ੀ

ਰਾਮਪੁਰਾ ਫੂਲ, 26 ਅਗਸਤ (ਹੇਮੰਤ ਕੁਮਾਰ ਸ਼ਰਮਾ): ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਦੇ ਅੰਡਰ-19 ਲੜਕੀਆਂ ਦੇ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਮੰਡੀ ਕਲਾਂ ਜ਼ੋਨ ਵਲੋਂ ਖੇਡਦਿਆਂ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਖਿਡਾਰਨਾਂ ਨੇ ਮੁਕਾਬਲੇ ਦੌਰਾਨ ਬਿਹਤਰੀਨ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਫਤਿਹ ਕਾਲਜ ਰਾਮਪੁਰਾ ਦੀ ਜੇਤੂ ਟੀਮ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 27-08-2026
ਰਾਮਪੁਰਾ ਫੂਲ, 26 ਅਗਸਤ (ਹੇਮੰਤ ਕੁਮਾਰ ਸ਼ਰਮਾ): ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਦੇ ਅੰਡਰ-19 ਲੜਕੀਆਂ ਦੇ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਮੰਡੀ ਕਲਾਂ ਜ਼ੋਨ ਵਲੋਂ ਖੇਡਦਿਆਂ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਖਿਡਾਰਨਾਂ ਨੇ ਮੁਕਾਬਲੇ ਦੌਰਾਨ ਬਿਹਤਰੀਨ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਸੈਮੀਫਾਈਨਲ ਵਿਚ ਮੰਡੀ ਕਲਾਂ ਜ਼ੋਨ ਨੇ ਤਲਵੰਡੀ ਸਾਬੋ ਨੂੰ 20-5 ਨਾਲ ਹਰਾਇਆ, ਜਦਕਿ ਭੁੱਚੋ ਕਲਾਂ ਖ਼ਿਲਾਫ਼ ਮੁਕਾਬਲੇ ਵਿਚ 20-8 ਦਾ ਸਕੋਰ ਰਿਹਾ। ਇਸ ਪ੍ਰਾਪਤੀ ਉਪਰੰਤ ਟੀਮ ਦੀਆਂ ਚਾਰ ਖਿਡਾਰਨਾਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ, ਜਦਕਿ ਦੋ ਖਿਡਾਰਨਾਂ ਨੂੰ ਸਟੈਂਡਬਾਈ ਰੱਖਿਆ ਗਿਆ ਹੈ। ਜੇਤੂ ਟੀਮ ਵਿਚ ਜਸਵਿੰਦਰ ਕੌਰ, ਤਰਮਨ ਕੌਰ, ਮਨਪ੍ਰੀਤ ਕੌਰ, ਚਰਨਜੀਤ ਕੌਰ, ਸੰਦੀਪ ਕੌਰ, ਅਸ਼ਦੀਪ ਕੌਰ, ਸਿਮਰਨਜੀਤ ਕੌਰ, ਜੈਸਮੀਨ ਕੌਰ, ਹਰਪ੍ਰੀਤ ਕੌਰ, ਸੁਮਨਦੀਪ ਕੌਰ, ਸਤਵਿੰਦਰ ਕੌਰ ਅਤੇ ਸਿਮਰਨਜੀਤ ਕੌਰ ਸ਼ਾਮਲ ਸਨ । ਫਤਿਹ ਗਰੁੱਪ ਦੇ ਚੇਅਰਮੈਨ ਐਸ. ਐਸ. ਚੱਠਾ, ਐਮ.ਡੀ. ਮਨਜੀਤ ਕੌਰ ਚੱਠਾ, ਪ੍ਰਿੰਸੀਪਲ ਬਘੇਲ ਸਿੰਘ, ਡੀਨ ਅਕਾਦਮਿਕ ਡਾ. ਜਗਵਿੰਦਰ ਸਿੰਘ ਸਿੱਧੂ ਅਤੇ ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਸਾਂਝੇ ਬਿਆਨ ਵਿਚ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਖਿਡਾਰਨਾਂ ਦੀ ਸਖ਼ਤ ਮਿਹਨਤ, ਕੋਚਿੰਗ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਫਤਿਹ ਗਰੁੱਪ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਮੰਨਦਾ ਹੈ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਡ ਵਿਭਾਗ ਦੇ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਵਰਿੰਦਰ ਕੌਰ ਨੇ ਵੀ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਟੀਮ ਨੇ ਮੈਦਾਨ ਵਿਚ ਇੱਕਜੁੱਟਤਾ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਮਾਣ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਟੇਟ ਪੱਧਰ ’ਤੇ ਚੁਣੀਆਂ ਖਿਡਾਰਨਾਂ ਹੋਰ ਮਿਹਨਤ ਕਰਕੇ ਫਤਿਹ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ। ਸਕੂਲ ਪ੍ਰਬੰਧਕਾਂ ਨੇ ਟੀਮ ਦੀ ਇਸ ਪ੍ਰਾਪਤੀ ਲਈ ਖਿਡਾਰਨਾਂ, ਕੋਚਿੰਗ ਸਟਾਫ਼, ਖੇਡ ਵਿਭਾਗ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ‘ਮਿਲਣੀ’ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੀ ਸਿੱਧੀ ਸੁਣਵਾਈ ਲਈ ਅਹਿਮ ਮੰਚ - ਚੇਅਰਮੈਨ ਨੀਲ ਗਰਗ ਅਗਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਖੇਡ ਮੈਦਾਨਾਂ ਦੇ ਉਦਘਾਟਨ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ
Ad Position 24