ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰ ਕਾਬੂ
ਬਠਿੰਡਾ, 27 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 24. 63 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਬਠਿੰਡਾ, 27 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 24.63 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸੇਵਕ ਸਿੰਘ ਸੀ.ਆਈ.ਏ. ਸਟਾਫ਼-2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੀ.ਆਈ.ਏ.-2 ਪੁਲਿਸ ਪਾਰਟੀ ਵਲੋਂ ਸੁਰਖਪੀਰ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਬੂਟਾ ਸਿੰਘ ਵਾਸੀ ਸੁਰਖਪੀਰ ਰੋਡ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਰਾਜਿੰਦਰ ਕੁਮਾਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਪਾਰਟੀ ਵਲੋਂ ਸਰਹਿੰਦ ਨਹਿਰ ਰੇਲਵੇ ਲਾਈਨ ਪਾਸੋਂ ਪਰਵੇਸ਼ ਕੁਮਾਰ ਵਾਸੀ ਜਨਤਾ ਨਗਰ ਬਠਿੰਡਾ ਨੂੰ 8.63 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਕਤ ਵਿਅਕਤੀ ‘ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।