ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ-ਐਡਵੋਕੇਟ ਸੁਖਪ੍ਰੀਤ ਕੌਰ
ਮਹਿਮਾ ਸਰਜਾ, 27 ਅਗਸਤ (ਬਲਦੇਵ ਸੰਧੂ)-ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀਏ) ਸਮੇਤ ਹੋਰ ਵਿੱਤੀ ਮੰਗਾਂ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਕਾਂਗਰਸ ਪਾਰਟੀ ਨੇ ਸਮਰਥਨ ਕੀਤਾ ਹੈ। ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ, ਜ਼ਿਲ੍ਹਾ ਵਾਇਸ ਯੂਥ ਪ੍ਰਧਾਨ ਬਠਿੰਡਾ ਦਿਹਾਤੀ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਮਹਿਮਾ ਸਰਜਾ, 27 ਅਗਸਤ (ਬਲਦੇਵ ਸੰਧੂ)-ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀਏ) ਸਮੇਤ ਹੋਰ ਵਿੱਤੀ ਮੰਗਾਂ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਕਾਂਗਰਸ ਪਾਰਟੀ ਨੇ ਸਮਰਥਨ ਕੀਤਾ ਹੈ। ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ, ਜ਼ਿਲ੍ਹਾ ਵਾਇਸ ਯੂਥ ਪ੍ਰਧਾਨ ਬਠਿੰਡਾ ਦਿਹਾਤੀ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿਚ ਕਰਮਚਾਰੀਆਂ ਨੂੰ ਬਣਦਾ ਡੀ ਏ ਅਤੇ ਹੋਰ ਵਿੱਤੀ ਲਾਭ ਦੇਣ ਸਬੰਧੀ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕਾਂਗਰਸ ਪਾਰਟੀ ਕਰਮਚਾਰੀਆਂ ਦੀਆਂ ਲੋਕਤੰਤਰਿਕ ਤੇ ਜਾਇਜ਼ ਮੰਗਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਮੰਗਾਂ ਦਾ ਸਾਰਥਕ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਆਵਾਜ਼ ਨੂੰ ਅਣਗੌਲਿਆ ਕਰਨਾ ਲੋਕਤੰਤਰਿਕ ਪ੍ਰਬੰਧ ਲਈ ਉਚਿੱਤ ਨਹੀਂ।