28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅੜੀਅਲ ਰੁਖ ਛੱਡ ਕੇ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਫ਼ੌਰੀ ਮੰਨੇ- ਗੁਰਬਾਜ਼ ਸਿੰਘ ਸਿੱਧੂ

ਤਲਵੰਡੀ ਸਾਬੋ, 27 ਅਗਸਤ (ਰਣਜੀਤ ਸਿੰਘ ਰਾਜੂ)- ਜਿਨ੍ਹਾਂ ਮੁਲਾਜ਼ਮਾਂ ਦੀਆਂ ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਨੇ 2022 ‘ਚ ਸੂਬੇ ਦੀ ਸੱਤਾ ਹਾਸਿਲ ਕੀਤੀ ਹੁਣ ਉਨ੍ਹਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਉਹ ਸਿਰਫ਼ ਇਨਕਾਰੀ ਹੀ ਨਹੀ ਹੋ ਰਹੀ ਸਗੋਂ ਮੁਲਾਜ਼ਮਾਂ ਪ੍ਰਤੀ ਅੜੀਅਲ ਰੁਖ ਅਪਨਾ ਰਹੀ ਹੈ ਜੋ ਮੰਦਭਾਗਾ ਵਰਤਾਰਾ ਹੈ ਜਦੋਂਕਿ ਚਾਹੀਦਾ ਇਹ ਹੈ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਫ਼ੌਰੀ ਤੌਰ ਤੇ ਮੰਨੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਅਤੇ ਪਿਛਲੇ ਸਮੇਂ ਤੋਂ ਕਾਂਗਰਸ ਪਾਰਟੀ ਵੱਲੋਂ ਹਲਕੇ ‘ਚ ਸਰਗਰਮ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਤਲਵੰਡੀ ਸਾਬੋ, 27 ਅਗਸਤ (ਰਣਜੀਤ ਸਿੰਘ ਰਾਜੂ)- ਜਿਨ੍ਹਾਂ ਮੁਲਾਜ਼ਮਾਂ ਦੀਆਂ ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਨੇ 2022 ‘ਚ ਸੂਬੇ ਦੀ ਸੱਤਾ ਹਾਸਿਲ ਕੀਤੀ ਹੁਣ ਉਨ੍ਹਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਉਹ ਸਿਰਫ਼ ਇਨਕਾਰੀ ਹੀ ਨਹੀ ਹੋ ਰਹੀ ਸਗੋਂ ਮੁਲਾਜ਼ਮਾਂ ਪ੍ਰਤੀ ਅੜੀਅਲ ਰੁਖ ਅਪਨਾ ਰਹੀ ਹੈ ਜੋ ਮੰਦਭਾਗਾ ਵਰਤਾਰਾ ਹੈ ਜਦੋਂਕਿ ਚਾਹੀਦਾ ਇਹ ਹੈ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਫ਼ੌਰੀ ਤੌਰ ਤੇ ਮੰਨੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਅਤੇ ਪਿਛਲੇ ਸਮੇਂ ਤੋਂ ਕਾਂਗਰਸ ਪਾਰਟੀ ਵੱਲੋਂ ਹਲਕੇ ‘ਚ ਸਰਗਰਮ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਕੀਤਾ। ਗੱਲਬਾਤ ਦੌਰਾਨ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਕੋਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਚਰਚਾ ਵਾਸਤੇ ਮੀਟਿੰਗ ਕਰਨ ਦੀ ਮੰਗ ਕਰਦੇ ਰਹੀਆਂ ਤੇ ਮੁੱਖ ਮੰਤਰੀ ਟਾਲਦੇ ਰਹੇ ਉਸ ਤੋਂ ਮਜ਼ਬੂਰੀਵੱਸ ਮੁਲਾਜ਼ਮਾਂ ਨੂੰ ਹੁਣ ਧਰਨੇ ਪ੍ਰਦਰਸ਼ਨਾਂ ਦਾ ਸਹਾਰਾ ਲੈਣਾ ਪੈ ਰਿਹੈ ਪਰ ਹਾਲਾਤ ਇਹ ਨੇ ਕਿ ਸਰਕਾਰ ਮੁਲਾਜ਼ਮਾਂ ਮੰਗਾਂ ਮੰਨਣ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀ ਜਾਪਦੀ ਤੇ ਮੁਲਾਜ਼ਮਾਂ ਨਾਲ ਮੀਟਿੰਗ ਰੱਖਣ ਉਪਰੰਤ ਸਿਰਫ਼ ਅੜੀਅਲ ਰਵੱਈਏ ਕਾਰਣ ਮੀਟਿੰਗ ਰੱਦ ਕਰ ਦਿੱਤੀ ਗਈ। ਸਿੱਧੂ ਨੇ ਕਿਹਾ ਕਿ ਮੁਲਾਜ਼ਮ ਜਾਂ ਪੈਨਸ਼ਨਰ ਜੋ ਮੰਗ ਕਰ ਰਹੇ ਹਨ ਉਹ ਉਨ੍ਹਾਂ ਦਾ ਹੱਕ ਹੈ ਅਤੇ ਮੁਲਾਜ਼ਮਾਂ ਦੇ ਡੀ.ਏ ਬਾਬਤ ਤਾਂ ਖ਼ੁਦ ਅਦਾਲਤਾਂ ਇਹ ਨਿਰਦੇਸ਼ ਸਰਕਾਰ ਨੂੰ ਦੇ ਚੁੱਕੀਆਂ ਹਨ ਕਿ ਮੁਲਾਜ਼ਮਾਂ ਨੂੰ ਜਲਦ ਦਿੱਤਾ ਜਾਵੇ ਪਰ ਸਰਕਾਰ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਚ ਵੀ ਲਗਾਤਾਰ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਤੁਰੰਤ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਸਿੱਧੂ ਨਾਲ ਇਸ ਮੌਕੇ ਐਡਵੋਕੇਟ ਗੁਰਤੇਜ ਸਿੰਘ ਭਾਗੀਵਾਂਦਰ, ਜਗਤਾਰ ਨੰਬਰਦਾਰ ਭਾਗੀਵਾਂਦਰ, ਕ੍ਰਿਸ਼ਨ ਯਾਦਵ, ਹੈਪੀ ਬਹਿਮਣ, ਗੁਰਾਦਿੱਤਾ ਸਿੰਘ ਸੀਂਗੋ, ਦਰਸ਼ਨ ਗਿੱਲ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਏ ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਡੀ.ਏ.ਵੀ. ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ-ਐਡਵੋਕੇਟ ਸੁਖਪ੍ਰੀਤ ਕੌਰ
Ad Position 24