ਮੋਟਰਸਾਈਕਲ ਸਵਾਰ ਨੌਜਵਾਨ ਅਵਾਰਾ ਪਸ਼ੂ ਨਾਲ ਟਕਰਾਇਆ, ਗੰਭੀਰ ਜ਼ਖਮੀ
ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਬੁਲੇਟ ਮੋਟਰ ਸਾਈਕਲ ਸਵਾਰ ਅੱਗੇ ਆਵਾਰਾ ਪਸ਼ੂ ਨਾਲ ਟਕਰਾ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਸੰਦੀਪ ਗਿੱਲ ਸਮੇਤ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ।
ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਬੁਲੇਟ ਮੋਟਰ ਸਾਈਕਲ ਸਵਾਰ ਅੱਗੇ ਆਵਾਰਾ ਪਸ਼ੂ ਨਾਲ ਟਕਰਾ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਸੰਦੀਪ ਗਿੱਲ ਸਮੇਤ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਜ਼ਖਮੀ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖ਼ਮੀ ਮੋਟਰ ਸਾਈਕਲ ਸਵਾਰ ਦੀ ਪਹਿਚਾਣ ਗੁਰਨੂਰ ਸਿੰਘ (22) ਵਾਸੀ ਸ਼ਾਹਕੋਟ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਜ਼ਖਮੀ ਮੋਟਰ ਸਾਈਕਲ ਸਵਾਰ ਪਿੰਡ ਘੁੱਦਾ ਯੂਨੀਵਰਸਿਟੀ ਵਿਚ ਪੜ੍ਹਦਾ ਹੈ। ਉਹ ਯੂਨੀਵਰਸਿਟੀ ਤੋਂ ਘਰ ਵਾਪਿਸ ਆ ਰਿਹਾ ਸੀ ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।