ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦੇਣ - ਡਾ. ਦਲਜੀਤ ਸਿੰਘ ਗੁਰੂ ਸੇਵਾਦਾਰ ਹਲਕਾ ਭੁੱਚੋ
ਲਹਿਰਾ ਮੁਹੱਬਤ, 27 ਅਗਸਤ (ਸੁਖਪਾਲ ਸਿੰਘ ਸੁੱਖੀ): ਵਿਧਾਨ ਸਭਾ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਰੱਖੜੀ ਪੁੰਨਿਆਂ ਦੇ ਤਿਉਹਾਰ ਮੌਕੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਦੇ ਤਿਉਹਾਰ ਦੀ ਵਧਾਈ ਦਿੱਤੀ।
ਲਹਿਰਾ ਮੁਹੱਬਤ, 27 ਅਗਸਤ (ਸੁਖਪਾਲ ਸਿੰਘ ਸੁੱਖੀ): ਵਿਧਾਨ ਸਭਾ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਰੱਖੜੀ ਪੁੰਨਿਆਂ ਦੇ ਤਿਉਹਾਰ ਮੌਕੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਅੱਜ ਦੇ ਸਮੇਂ ਵਿਚ ਨਸ਼ੇ ਦੇ ਦਰਿਆਂ ਵਿਚ ਰੁੜ੍ਹ ਰਹੀ ਜਵਾਨੀ ਨੂੰ ਬਚਾਉਣ ਲਈ ਸਾਰੀਆਂ ਭੈਣਾਂ ਨੂੰ ਬੇਨਤੀ ਕੀਤੀ ਕਿ ਅੱਜ ਰੱਖੜੀ ਦੇ ਤਿਉਹਾਰ ਮੌਕੇ ਸਾਰੀਆਂ ਭੈਣਾਂ ਆਪਣੇ ਭਰਾਵਾਂ ਵੀਰਾਂ ਦੇ ਨਾਲ ਇੱਕ ਪ੍ਰਣ ਕਰਨ ਕਿ ਨਸ਼ਿਆਂ ਦੀ ਦਲ-ਦਲ ਤੋਂ ਸਮਾਜ ਨੂੰ ਬਾਹਰ ਕੱਢਣ ਲਈ ਤੇ ਇਸ ਕੋੜ੍ਹ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਅੱਗੇ ਹੋ ਕੇ ਵਿਚਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਸਮੇਂ ਨੌਜਵਾਨਾਂ ਨੂੰ ਵਿਸ਼ੇਸ਼ ਕਰ ਨਸ਼ਿਆਂ ਦੀ ਕੁਰੀਤੀ ਤੋਂ ਬਚਾ ਕੇ ਨਵੇਂ ਰੁਜ਼ਗਾਰ ਦੇ ਪ੍ਰਬੰਧ ਕਰਨਗੇ।