27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ਵਿਚ ਭੁੱਚੋ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਨੇ ਓਪੀਡੀ ਰੱਖੀ ਬੰਦ

ਭੁੱਚੋ ਮੰਡੀ, 27 ਅਗਸਤ (ਬਿੱਕਰ ਸਿੰਘ ਸਿੱਧੂ)- ਪੰਜਾਬ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ‘ਤੇ 27 ਅਗਸਤ ਨੂੰ ਕੀਤੀ ਗਈ ਸੂਬਾ ਪੱਧਰੀ ਸਮੂਹਿਕ ਹੜਤਾਲ ਦਾ ਅਸਰ ਭੁੱਚੋ ਮੰਡੀ ਵਿਚ ਵੀ ਦੇਖਣ ਨੂੰ ਮਿਲਿਆ। ਹੜਤਾਲ ਦੇ ਸਮਰਥਨ ਵਿਚ ਸਰਕਾਰੀ ਹਸਪਤਾਲ ਭੁੱਚੋ ਮੰਡੀ ਦੇ ਡਾਕਟਰਾਂ ਅਤੇ ਸਟਾਫ਼ ਨੇ ਕੰਮਕਾਜ ਠੱਪ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ।

Ad Position 21
No active advertisement
ਸਰਕਾਰੀ ਹਸਪਤਾਲ ਭੁੱਚੋ ਮੰਡੀ ਵਿਖੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ। ਤਸਵੀਰ: ਬਿੱਕਰ ਸਿੰਘ ਸਿੱਧੂ 28-08-2026
ਭੁੱਚੋ ਮੰਡੀ, 27 ਅਗਸਤ (ਬਿੱਕਰ ਸਿੰਘ ਸਿੱਧੂ)- ਪੰਜਾਬ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ‘ਤੇ 27 ਅਗਸਤ ਨੂੰ ਕੀਤੀ ਗਈ ਸੂਬਾ ਪੱਧਰੀ ਸਮੂਹਿਕ ਹੜਤਾਲ ਦਾ ਅਸਰ ਭੁੱਚੋ ਮੰਡੀ ਵਿਚ ਵੀ ਦੇਖਣ ਨੂੰ ਮਿਲਿਆ। ਹੜਤਾਲ ਦੇ ਸਮਰਥਨ ਵਿਚ ਸਰਕਾਰੀ ਹਸਪਤਾਲ ਭੁੱਚੋ ਮੰਡੀ ਦੇ ਡਾਕਟਰਾਂ ਅਤੇ ਸਟਾਫ਼ ਨੇ ਕੰਮਕਾਜ ਠੱਪ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਸਪਤਾਲ ਵਿਚ ਓ ਪੀ ਡੀ ਸੇਵਾਵਾਂ ਬੰਦ ਰਹੀਆਂ, ਜਦਕਿ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਐਮਰਜੈਂਸੀ ਸੇਵਾਵਾਂ ਨਿਰਵਿਘਨ ਜਾਰੀ ਰੱਖੀਆਂ ਗਈਆਂ। ਹੜਤਾਲ ਦੌਰਾਨ ਡਾਕਟਰਾਂ ਅਤੇ ਹਸਪਤਾਲ ਸਟਾਫ਼ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਲਟਕ ਰਹੀਆਂ ਹਨ ਅਤੇ ਵਾਰ-ਵਾਰ ਸਰਕਾਰ ਅੱਗੇ ਮਾਮਲਾ ਚੁੱਕਣ ਦੇ ਬਾਵਜੂਦ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਪੰਜਾਬ ਵਿਚ ਮੁਲਾਜ਼ਮ ਜਥੇਬੰਦੀਆਂ ਨੇ ਬਕਾਇਆ ਮਹਿੰਗਾਈ ਭੱਤੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਮੁਲਾਜ਼ਮ ਪੱਖੀ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਹੜਤਾਲ ਕਰ ਰਹੇ ਮੁਲਾਜ਼ਮਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹਨ, ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਲਗਾਤਾਰ ਟਾਲ-ਮਟੋਲ ਕਰ ਰਹੀ ਹੈ।ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ, ਜਿਸ ਕਾਰਨ ਅੱਜ ਸੂਬੇ ਦੇ ਸਮੁੱਚੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸਮੂਹਿਕ ਹੜਤਾਲ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਗੱਲਬਾਤ ਰਾਹੀਂ ਜਲਦ ਹੱਲ ਕੱਢਿਆ ਜਾਵੇ ਤਾਂ ਜੋ ਸਰਕਾਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ ਅਤੇ ਆਮ ਲੋਕਾਂ ਨੂੰ ਖੱਜਲ-ਖ਼ੁਆਰ ਨਾ ਹੋਣਾ ਪਵੇ।
Ad Position 22
No active advertisement
ਪਿਛਲੀ ਖ਼ਬਰ ਮਹਾਂ ਹੜਤਾਲ ਦਾ ਤਹਿਸੀਲ ਪੱਧਰ ’ਤੇ ਰਿਹਾ ਗਹਿਰਾ ਅਸਰ, ਮੁਲਾਜ਼ਮਾਂ ਨੇ ਰੋਸ ਮਾਰਚ ਉਪਰੰਤ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਮਾਨ ਸਰਕਾਰ ਔਰਤ ਦੇ ਸਵੈਮਾਣ ਨੂੰ ਉੱਚਾ ਚੁੱਕਣ ਲਈ ਵਚਨਬੱਧ - ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ
Ad Position 24