30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਭੁੱਚੋ ਮੰਡੀ, 29 ਅਗਸਤ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ. ਐਮ.

Ad Position 21
No active advertisement
ਅਜੀਤ ਡੈਸਕ 30-08-2026
ਭੁੱਚੋ ਮੰਡੀ, 29 ਅਗਸਤ (ਬਿੱਕਰ ਸਿੰਘ ਸਿੱਧੂ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਹ ਦਿਵਸ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਸੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਤਿੰਨ ਭਾਗਾਂ ਵਿਚ ਵੰਡ ਕੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਨਿੰਬੂ ਦੌੜ, ਡੱਡੂ ਦੌੜ, 100 ਮੀਟਰ ਦੌੜ, ਰੱਸਾਕਸ਼ੀ ਅਤੇ ਬੋਰੀ ਦੌੜ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਲਗਭਗ 400 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪੂਰੀ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਿਚ ਜਿੱਤਣ ਲਈ ਉਤਸ਼ਾਹ ਦੇਖਣ ਨੂੰ ਮਿਲਿਆ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਨਿਯਮਾਂ ਅਤੇ ਖੇਡ ਭਾਵਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਡੀ.ਪੀ.ਈ. ਰਵਿੰਦਰ ਸਿੰਘ ਸਿੱਧੂ, ਪੀ.ਟੀ.ਆਈ. ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਦਾ ਪੂਰਨ ਸਹਿਯੋਗ ਰਿਹਾ। ਅਧਿਆਪਕਾਂ ਨੇ ਸਾਰੇ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਪੂਰਨ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਰਾਸ਼ਟਰੀ ਖੇਡ ਦਿਵਸ ਦਾ ਇਹ ਸਮਾਗਮ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ, ਅਨੁਸ਼ਾਸਨ, ਸਹਿਯੋਗ ਅਤੇ ਖੇਡ ਭਾਵਨਾ ਪੈਦਾ ਕਰਨ ਵਿਚ ਬਹੁਤ ਲਾਭਦਾਇਕ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮੋਬਾਈਲ ਚੋਰੀ ਕਰਨ ਦੇ ਆਦੀ ਦੋ ਕਾਬੂ, 1 ਮੋਬਾਈਲ ’ਤੇ ਮੋਟਰ ਸਾਈਕਲ ਬਰਾਮਦ
Ad Position 24