30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਸਾਹਿਬ ਵੱਡਾ ਗੁਰੂਸਰ ਮਹਿਰਾਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਮਹਿਰਾਜ, 29 ਅਗਸਤ (ਸੁਖਪਾਲ ਮਹਿਰਾਜ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਦਿੱਤੇ ਆਦੇਸ਼ ਤਹਿਤ ਇਤਿਹਾਸਕ ਧਰਤੀ ਗੁਰੂਸਰ ਮਹਿਰਾਜ ਦੇ ਗੁਰਦੁਆਰਾ ਸਾਹਿਬ ਵੱਡਾ ਗੁਰੂਸਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਜਾਏ ਦੀਵਾਨਾਂ ’ਚ ਪੰਥਕ ਤੇ ਕਿਸਾਨ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਮਹਿਰਾਜ, 29 ਅਗਸਤ (ਸੁਖਪਾਲ ਮਹਿਰਾਜ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਦਿੱਤੇ ਆਦੇਸ਼ ਤਹਿਤ ਇਤਿਹਾਸਕ ਧਰਤੀ ਗੁਰੂਸਰ ਮਹਿਰਾਜ ਦੇ ਗੁਰਦੁਆਰਾ ਸਾਹਿਬ ਵੱਡਾ ਗੁਰੂਸਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਜਾਏ ਦੀਵਾਨਾਂ ’ਚ ਪੰਥਕ ਤੇ ਕਿਸਾਨ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਸਿੱਖ ਕੌਮ ਕਿਸੇ ਤੋਂ ਰਹਿਮੋ-ਕਰਮ ਦੀ ਭੀਖ ਨਹੀਂ ਮੰਗਦੀ। ਉਨ੍ਹਾਂ ਕਿਹਾ ਕਿ ਜੰਗੀ ਕੈਦੀ ਜੰਗ ਖਤਮ ਹੋਣ ਜਾਂ ਮਿਸ਼ਨ ਪੂਰਾ ਹੋਣ ਉਪਰੰਤ ਛੱਡੇ ਜਾਂਦੇ ਹਨ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਚੇਅਰਮੈਨ ਸੁਰਜੀਤ ਸਿੰਘ ਫੂਲ ਨੇ 15 ਅਗਸਤ ਨੂੰ ਇਨਸਾਫ਼ ਮੋਰਚੇ ਦੇ ਸੱਦੇ ’ਤੇ ਕੀਤੇ ਪ੍ਰੋਗਰਾਮ ਦੌਰਾਨ ਫੋਰਸਾਂ ਵਲੋਂ ਕੀਤੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲੀ ਰਣਨੀਤੀ ਸਬੰਧੀ 9 ਸਤੰਬਰ ਨੂੰ ਹੋਣ ਵਾਲੀ ਬੈਠਕ ’ਚ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਫੈਸਲਿਆਂ ’ਤੇ ਪੂਰਾ ਉਤਰਨ ਦੀ ਅਪੀਲ ਕੀਤੀ। ਗਿਆਨੀ ਜਗਜੀਤ ਸਿੰਘ ਖਾਲਸਾ ਮਹਿਰਾਜ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕਿਸੇ ਇਕ ਸਰਕਾਰ ਨਾਲ ਸਬੰਧਤ ਨਹੀਂ। ਇਸ ਮੌਕੇ ਬੂਟਾ ਸਿੰਘ ਢੱਡੇ, ਮੇਜਰ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਹਰਵਿੰਦਰ ਸਿੰਘ, ਜਸਪਾਲ ਕੌਰ, ਹਰਿੰਦਰ ਮਹਿਰਾਜ, ਜੁਗਰਾਜ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਗੁਰਮੀਤ ਸਿੰਘ, ਪੱਤਰਕਾਰ ਗੁਰਮੀਤ ਸਿੰਘ ਸਮੇਤ ਇਲਾਕੇ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਬਲਾਕ ਰਾਮਪੁਰਾ ਵਲੋਂ ਕੱਲ੍ਹ ਦੇ ਪ੍ਰਦਰਸ਼ਨ ਸੰਬੰਧੀ ਬਾਲਿਆਂਵਾਲੀ ਵਿਖੇ ਮੀਟਿੰਗ ਅਗਲੀ ਖ਼ਬਰ ਏਡਿਡ ਸਕੂਲ ਯੂਨੀਅਨ ਵਲੋਂ 5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’
Ad Position 24