01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਮੀਨਾਂ ਦੀ ਡਰੋਨ ਮੈਪਿੰਗ ’ਤੇ ਸਰਕਾਰ ਆਪਣੀ ਨੀਤੀ ਪੇਸ਼ ਕਰੇ, ਨਹੀਂ ਸਰਵੇ ਟੀਮਾਂ ਨੂੰ ਘੇਰਾਂਗੇ

ਬਠਿੰਡਾ, 31 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ ਸਮੇਤ ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠਾਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਜ਼ਮੀਨਾਂ ਦੀ ਹੋ ਰਹੀ ਡਰੋਨ ਮੈਪਿੰਗ ਬਾਰੇ ਆਪਣੀ ਨੀਤੀ ਪੇਸ਼ ਕਰੇ, ਨਹੀਂ ਤਾਂ ਇਸ ਕੰਮ ਵਿਚ ਲੱਗੀਆਂ ਸਰਵੇ ਟੀਮਾਂ ਦਾ ਪਿੰਡਾਂ ਅਤੇ ਖੇਤਾਂ ਵਿਚ ਆਉਣ ‘ਤੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਉੱਕਤ ਭਖਦੇ ਮਸਲਿਆਂ ਨੂੰ ਲੈ ਕੇ ਲਗਾਇਆ ਗਿਆ ਉੱਕਤ ਪੱਕਾ ਮੋਰਚਾ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਮਸਲਿਆਂ ਦਾ ਹੱਲ ਨਹੀਂ ਕਰਦੀ।

Ad Position 21
No active advertisement
ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਔਰਤਾਂ ਨਾਅਰੇਬਾਜ਼ੀ ਕਰਦੀਆਂ ਹੋਈਆਂ। ਤਸਵੀਰ : ਲਵਲੀ 01-09-2026
ਬਠਿੰਡਾ, 31 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ ਸਮੇਤ ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠਾਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਜ਼ਮੀਨਾਂ ਦੀ ਹੋ ਰਹੀ ਡਰੋਨ ਮੈਪਿੰਗ ਬਾਰੇ ਆਪਣੀ ਨੀਤੀ ਪੇਸ਼ ਕਰੇ, ਨਹੀਂ ਤਾਂ ਇਸ ਕੰਮ ਵਿਚ ਲੱਗੀਆਂ ਸਰਵੇ ਟੀਮਾਂ ਦਾ ਪਿੰਡਾਂ ਅਤੇ ਖੇਤਾਂ ਵਿਚ ਆਉਣ ‘ਤੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਉੱਕਤ ਭਖਦੇ ਮਸਲਿਆਂ ਨੂੰ ਲੈ ਕੇ ਲਗਾਇਆ ਗਿਆ ਉੱਕਤ ਪੱਕਾ ਮੋਰਚਾ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਮਸਲਿਆਂ ਦਾ ਹੱਲ ਨਹੀਂ ਕਰਦੀ। ਇਸ ਦੌਰਾਨ ਕਿਸਾਨ ਆਗੂਆਂ ਨੇ ਤਲਵੰਡੀ ਸਲੇਮ ਵਿਖੇ ਬਣੀ ਹੋਈ ਯਾਦਗਾਰ ਉੱਪਰ ਕਬਜ਼ਾ ਕਰਨ ਦੀ ਨਿਖੇਧੀ ਕਰਦਿਆਂ ਸਰਕਾਰ ਤੋਂ ਯਾਦਗਰ ਨੂੰ ਸ਼ਹੀਦੀ ਯਾਦਗਾਰ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਅਤੇ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਮੌਕੇ 9 ਸਤੰਬਰ ਨੂੰ ਸੱਦੇ ਇਕੱਠ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜਗਦੇਵ ਜੋਗੇਵਾਲਾ, ਅਮਰੀਕ ਸਿਵੀਆਂ, ਰਾਜਵਿੰਦਰ ਰਾਮਨਗਰ ਤੇ ਅਵਤਾਰ ਭਗਤਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਬਠਿੰਡਾ ਤੋਂ ਲਾਪਤਾ ਵਿਅਕਤੀ ਦੀ ਜੀਵਨ ਸਿੰਘ ਵਾਲਾ ਡਰੇਨ ‘ਚੋਂ ਮਿਲੀ ਲਾਸ਼, ਕਤਲ ਦਾ ਅੰਦੇਸ਼ਾ
Ad Position 24