31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜੀ.ਜੀ.ਐੱਸ.ਪੀ.ਐੱਸ. ਜੋਗੇਵਾਲਾ ਦੇ ਵਿਦਿਆਰਥੀਆਂ ਦੇ ਖੇਡਾਂ ਨਾਲ ਖਿੜੇ ਚਿਹਰੇ, ਵਧਿਆ ਹੌਂਸਲਾ

ਸੀਂਗੋ ਮੰਡੀ, 31 ਅਗਸਤ (ਪ੍ਰਿੰਸ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ.

Ad Position 21
No active advertisement
ਖੇਡਾਂ ਦੌਰਾਨ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਵਿਦਿਆਰਥੀ। ਤਸਵੀਰ: ਪ੍ਰਿੰਸ ਗਰਗ 01-09-2026
ਸੀਂਗੋ ਮੰਡੀ, 31 ਅਗਸਤ (ਪ੍ਰਿੰਸ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ, ਜੋਗੇਵਾਲਾ ਵਿਖੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਖੇਡ ਦਿਵਸ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ-ਭਾਵਨਾ ਨਾਲ ਭਾਗ ਲੈਂਦਿਆਂ ਇਨ੍ਹਾਂ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਹਿੱਸਾ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਵਰਕ, ਹਿੰਮਤ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦੀ ਭਾਵਨਾ ਵਿਕਸਿਤ ਹੁੰਦੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਜੀ ਦੇ ਖੇਡਾਂ ਪ੍ਰਤੀ ਸਮਰਪਣ ਅਤੇ ਮਿਹਨਤ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਨੇ ਆਪਣੀ ਕਾਬਲੀਅਤ, ਸਖ਼ਤ ਮਿਹਨਤ ਅਤੇ ਅਨੁਸ਼ਾਸਨ ਸਦਕਾ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ। ਉਨ੍ਹਾਂ ਦਾ ਜੀਵਨ ਵਿਦਿਆਰਥੀਆਂ ਨੂੰ ਇਹ ਸਿੱਖਿਆ ਦਿੰਦਾ ਹੈ ਕਿ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਮਨੋਰੰਜਕ ਖੇਡਾਂ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵਿਚੋਂ ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਸਿੰਘ ਬਰਾੜ ਵਲੋਂ ਇਸ ਖੇਡ ਗਤੀਵਿਧੀ ਨੂੰ ਸਫ਼ਲ ਬਣਾਉਣ ਲਈ, ਪ੍ਰਿੰਸੀਪਲ, ਕੋਆਰਡੀਨੇਟਰ, ਇੰਚਾਰਜ ਗਤੀਵਿਧੀਆਂ, ਹਾਊਸ ਹੈਡਜ, ਸਟੇਜ ਸਕੱਤਰ, ਸਮੂਹ ਅਧਿਆਪਕਾਂ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਾਂ ਬੋਲੀ ਪੰਜਾਬੀ ਆਪਣੇ ਘਰ ਵਿਚ ਵੀ ਹੋਈ ਪਰਾਈ ਬੱਲੂਆਣਾ ਦੇ ਰੇਲਵੇ ਸਟੇਸ਼ਨ ’ ਤੇ ਪੰਜਾਬੀ ’ ਚ ਪਿੰਡ ਦੇ ਨਾਂਅ ਦੇ ਬੋਰਡਾ... ਅਗਲੀ ਖ਼ਬਰ ਪਿੰਡ ਬੱਲ੍ਹੋ ਦੇ ਖੇਡ ਮੈਦਾਨ ’ਚ, ਨਾਇਬ ਤਹਿਸੀਲਦਾਰ ਨੇ ਕੀਤੀ ਬੂਟੇ ਲਾਉਣ ਦੀ ਸ਼ੁਰੂਆਤ
Ad Position 24