31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਨਜੀਤ ਸਿੰਘ ਦੀ ਗੁਪਤਾ ਹਸਪਤਾਲ ’ਚ ਹੋਈ ਗੋਡੇ ਦੀ ਸਫਲ ਰੋਬੋਟਿਕ ਸਰਜਰੀ

ਬਠਿੰਡਾ, 31 ਅਗਸਤ (ਪੱਤਰ ਪ੍ਰੇਰਕ)- ਜ਼ਿਲ੍ਹਾ ਮਾਨਸਾ ਦੇ ਪਿੰਡ ਝੁਨੀਰ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਗੁਪਤਾ ਹਸਪਤਾਲ ‘ਚ ਦੋਵੇਂ ਗੋਡਿਆਂ ਦੀ ਰੋਬੋਟਿਕ ਸਰਜਰੀ ਸਫਲਤਾ ਪੂਰਵਕ ਹੋਈ ਹੈ। ਜਿਸ ਕਾਰਨ ਹੁਣ ਉਨ੍ਹਾਂ ਨੇ ਨਾ ਅਸਹੀਣਯੋਗ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ।

Ad Position 21
No active advertisement
ਰੋਬੋਟਿਕ ਸਰਜਰੀ ਕਰਵਾਉਣ ਤੋਂ ਬਾਅਦ ਮਨਜੀਤ ਸਿੰਘ ਜਾਣਕਾਰੀ ਦਿੰਦੇ ਹੋਏ ਸੱਜੇ ਡਾ. ਮੋਹਿਤ ਗੁਪਤਾ। ਅਜੀਤ ਤਸਵੀਰ 01-09-2026
ਬਠਿੰਡਾ, 31 ਅਗਸਤ (ਪੱਤਰ ਪ੍ਰੇਰਕ)- ਜ਼ਿਲ੍ਹਾ ਮਾਨਸਾ ਦੇ ਪਿੰਡ ਝੁਨੀਰ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਗੁਪਤਾ ਹਸਪਤਾਲ ‘ਚ ਦੋਵੇਂ ਗੋਡਿਆਂ ਦੀ ਰੋਬੋਟਿਕ ਸਰਜਰੀ ਸਫਲਤਾ ਪੂਰਵਕ ਹੋਈ ਹੈ। ਜਿਸ ਕਾਰਨ ਹੁਣ ਉਨ੍ਹਾਂ ਨੇ ਨਾ ਅਸਹੀਣਯੋਗ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ। ਉਹ ਆਪਣੇ ਘਰ ਦੇ ਸਾਰੇ ਕੰਮਕਾਰ ਆਸਾਨੀ ਨਾਲ ਖ਼ੁਦ ਕਰ ਲੈਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਦੋਵੇਂ ਗੋਡਿਆਂ ਵਿਚ ਬਹੁਤ ਜ਼ਿਆਦਾ ਦਰਦ ਹੋਣ ਕਾਰਨ ਹਰ ਸਮੇਂ ਬਹੁਤ ਤਕਲੀਫ਼ ‘ਚ ਰਹਿੰਦਾ ਸੀ। ਗੋਡਿਆਂ ਦਾ ਇਲਾਜ ਉਨ੍ਹਾਂ ਨੇ ਕਈ ਨਾਮੀ ਡਾਕਟਰਾਂ ਤੋਂ ਕਰਵਾਇਆ, ਪਰ ਲੱਖਾਂ ਰੁਪਏ ਖ਼ਰਚਣ ਦੇ ਬਾਵਜੂਦ ਉਨ੍ਹਾਂ ਨੂੰ ਕਿਸੇ ਤੋਂ ਵੀ ਕੋਈ ਆਰਾਮ ਨਹੀਂ ਮਿਲਿਆ। ਮਨਜੀਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਹੈ, ਤੇ ਉਸ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਬਠਿੰਡਾ ਦੇ ਪਾਵਰ ਹਾਊਸ ਰੋਡ ਵਿਖੇ ਗੁਪਤਾ ਹਸਪਤਾਲ ‘ਚ ਰੋਬੋਟਿਕ ਸਰਜਰੀ ਦੀ ਸ਼ੁਰੂਆਤ ਹੋਈ ਹੈ, ਤਾਂ ਉਹ ਖ਼ੁਦ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਹਸਪਤਾਲ ‘ਚ ਪਹੁੰਚੇ ਤੇ ਡਾਕਟਰ ਮੋਹਿਤ ਗੁਪਤਾ ਨੂੰ ਮਿਲੇ। ਜਿੱਥੇ ਡਾਕਟਰ ਵਲੋਂ ਉਨ੍ਹਾਂ ਦੇ ਟੈੱਸਟ ਕਰਵਾਉਣ ਤੋਂ ਬਾਅਦ ਰੋਬੋਟਿਕ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ। ਮਨਜੀਤ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਦੋਵੇਂ ਗੋਡਿਆਂ ਦੀ ਰੋਬੋਟਿਕ ਤਕਨੀਕ ਰਾਹੀਂ ਸਰਜਰੀ ਕਰਵਾ ਕੇ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ। ਇਸ ਮੌਕੇ ਰੋਬੋਟਿਕ ਸਰਜਨ ਡਾ. ਮੋਹਿਤ ਗੁਪਤਾ ਨੇ ਕਿਹਾ ਕਿ ਗੁਪਤਾ ਹਸਪਤਾਲ ਵਿਚ ਅਤਿ ਆਧੁਨਿਕ ਜਾਂਨਸ਼ਨ ਐਂਡ ਜਾਂਨਸ਼ਨ ਰੋਬੋਟ ਨਾਲ ਗੋਡੇ ਬਦਲਣ ਦੀ ਸਰਜਰੀ ਦੀ ਸ਼ੁਰੂਆਤ ਹੋ ਚੁੱਕੀ ਹੈ। ਜਾਂਨਸ਼ਨ ਐਂਡ ਜਾਂਨਸ਼ਨ ਦਾ ਵੇਲਿਸ ਰੋਬੋਟ ਸਭ ਤੋਂ ਵਧੀਆ ਆਧੁਨਿਕ ਗੋਡੇ ਬਦਲਣ ਵਾਲਾ ਰੋਬੋਟ ਹੈ , ਜੋ ਕਿ ਗੋਡੇ ਬਦਲਣ ਵਿਚ ਵਧੀਆ ਨਤੀਜੇ ਦਿੰਦਾ ਹੈ ਅਤੇ ਗੋਡੇ ਲੰਬੇ ਸਮੇਂ ਤੱਕ ਚੱਲਦੇ ਹਨ।
Ad Position 22
No active advertisement
ਪਿਛਲੀ ਖ਼ਬਰ 2400 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮਾਂ ਬੋਲੀ ਪੰਜਾਬੀ ਆਪਣੇ ਘਰ ਵਿਚ ਵੀ ਹੋਈ ਪਰਾਈ ਬੱਲੂਆਣਾ ਦੇ ਰੇਲਵੇ ਸਟੇਸ਼ਨ ’ ਤੇ ਪੰਜਾਬੀ ’ ਚ ਪਿੰਡ ਦੇ ਨਾਂਅ ਦੇ ਬੋਰਡਾ...
Ad Position 24