31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪਾਥਫਾਈਂਡਰ ਗਲੋਬਲ ਸਕੂਲ ਵਿਚ ‘ਭਾਰਤ ਨੂੰ ਜਾਣੋ’ ਗਿਆਨ-ਪਰਖ ਮੁਕਾਬਲਾ ਕਰਵਾਇਆ

ਰਾਮਪੁਰਾ ਫੂਲ, 31 ਅਗਸਤ (ਹੇਮੰਤ ਕੁਮਾਰ ਸ਼ਰਮਾ): ਪਾਥਫਾਈਂਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਭਾਰਤ ਦੇ ਵਿਭਿੰਨ ਪੱਖਾਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਭਾਰਤ ਨੂੰ ਜਾਣੋ’ ਗਿਆਨ-ਪਰਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 01-09-2026
ਰਾਮਪੁਰਾ ਫੂਲ, 31 ਅਗਸਤ (ਹੇਮੰਤ ਕੁਮਾਰ ਸ਼ਰਮਾ): ਪਾਥਫਾਈਂਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਭਾਰਤ ਦੇ ਵਿਭਿੰਨ ਪੱਖਾਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਭਾਰਤ ਨੂੰ ਜਾਣੋ’ ਗਿਆਨ-ਪਰਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਦੀ ਜਾਣਕਾਰੀ ਨੂੰ ਪਰਖਣ ਲਈ ਭਾਰਤ ਦੇ ਇਤਿਹਾਸ, ਭੂਗੋਲ, ਸੱਭਿਆਚਾਰ, ਕਲਾ, ਵਿਰਸੇ, ਪ੍ਰਸਿੱਧ ਵਿਅਕਤੀਆਂ, ਮਹੱਤਵਪੂਰਨ ਸਥਾਨਾਂ, ਰਾਜਾਂ ਅਤੇ ਵੱਖ-ਵੱਖ ਆਮ ਗਿਆਨ ਨਾਲ ਸਬੰਧਿਤ ਪ੍ਰਸ਼ਨ ਸ਼ਾਮਲ ਕੀਤੇ ਗਏ। ਪ੍ਰਸ਼ਨ-ਪੱਤਰ ਨੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ਨਾਲ ਜੁੜੀ ਜਾਣਕਾਰੀ ਨੂੰ ਯਾਦ ਕਰਨ ਦੇ ਨਾਲ-ਨਾਲ ਆਪਣੀ ਸਮਝ ਅਤੇ ਗਿਆਨ ਦੀ ਪਰਖ ਕਰਨ ਦਾ ਮੌਕਾ ਦਿੱਤਾ। ਵਿਦਿਆਰਥੀਆਂ ਨੇ ਹਰ ਪ੍ਰਸ਼ਨ ਨੂੰ ਧਿਆਨ ਨਾਲ ਪੜ੍ਹ ਕੇ ਆਪਣੀ ਜਾਣਕਾਰੀ ਦੇ ਆਧਾਰ ’ਤੇ ਉੱਤਰ ਦਿੱਤੇ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ, ਯਾਦਦਾਸ਼ਤ, ਤਰਕਸ਼ੀਲ ਸੋਚ ਅਤੇ ਆਮ ਗਿਆਨ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਹੁੰਦੀਆਂ ਹਨ। ਸਕੂਲ ਪ੍ਰਬੰਧਨ ਵਲੋਂ ਗਿਆਨਵਰਧਕ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ। ਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੇਸ਼ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਵਿਰ ਸੇ ਬਾਰੇ ਆਪਣਾ ਗਿਆਨ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਪਾਥਫਾਈਂਡਰ ਗਲੋਬਲ ਸਕੂਲ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਸ਼ਾਲ ਅਤੇ ਵਿਹਾਰਕ ਗਿਆਨ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਨਗਰ ਕੌਂਸਲ ਨੂੰ ਬੱਸ ਅੱਡੇ ਤੋਂ ਲੱਖਾਂ ਰੁਪਏ ਆਮਦਨ ਹੋਣ ਦੇ ਬਾਵਜੂਦ ਵੀ ਕੀਤਾ ਹੋਇਆ ਅਨੇਕਾਂ ਸਹੂਲਤਾਂ ਤੋਂ ਵਾਂ... ਅਗਲੀ ਖ਼ਬਰ ਨਰਦੇਵ ਸਿੰਘ ਪੂਹਲੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24